ਪੰਜਾਬ

punjab

ETV Bharat / bharat

ਜੰਮੂ-ਕਸ਼ਮੀਰ: ਡਾਕਟਰਾਂ ਨੇ ਡਿਪਟੀ ਕਮਿਸ਼ਨਰ 'ਤੇ ਲਾਇਆ ਦੁਰਵਿਵਹਾਰ ਦਾ ਦੋਸ਼, ਕੀਤੀ ਹੜਤਾਲ - ਜੰਮੂ-ਕਸ਼ਮੀਰ ਦੇ ਡੀਸੀ 'ਤੇ ਦੁਰਵਿਵਹਾਰ ਦਾ ਦੋਸ਼

ਡਿਪਟੀ ਕਮਿਸ਼ਨਰ 'ਤੇ ਦੁਰਵਿਵਹਾਰ ਦਾ ਦੋਸ਼ ਲਗਾਉਂਦਿਆਂ ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਡਾਕਟਰਾਂ ਨੇ ਹੜਤਾਲ ਕੀਤੀ। ਬਾਅਦ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਮਾਮਲੇ ਵਿਚ ਦਖਲ ਦੇਣ ਤੋਂ ਬਾਅਦ ਉਨ੍ਹਾਂ ਨੇ ਹੜਤਾਲ ਬੰਦ ਕਰ ਦਿੱਤੀ ਅਤੇ ਆਪਣੀ ਡਿਊਟੀ ਮੁੜ ਸ਼ੁਰੂ ਕੀਤੀ।

ਫ਼ੋਟੋ।
ਫ਼ੋਟੋ।

By

Published : Apr 10, 2020, 8:18 AM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਡਾਕਟਰ, ਡਿਪਟੀ ਕਮਿਸ਼ਨਰ ਦੀ ਕਥਿਤ ਦੁਰਵਿਵਹਾਰ ਦੇ ਵਿਰੋਧ ਵਿੱਚ ਵੀਰਵਾਰ ਨੂੰ ਇੱਕ ਸੰਖੇਪ ਹੜਤਾਲ ਉੱਤੇ ਚਲੇ ਗਏ, ਪਰ ਮਸਲੇ ਨੂੰ ਸੁਚੱਜੇ ਢੰਗ ਨਾਲ ਸੁਲਝਾਉਣ ਤੋਂ ਬਾਅਦ ਆਪਣੀ ਡਿਊਟੀ ਮੁੜ ਸ਼ੁਰੂ ਕੀਤੀ।

ਹਾਜੀਨ ਵਿਖੇ ਕਮਿਊਨਿਟੀ ਸਿਹਤ ਕੇਂਦਰ ਦੇ ਡਾਕਟਰ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਨੋਵਲ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਤ ਇਲਾਕਿਆਂ ਵਿੱਚੋਂ ਇੱਕ ਹੈ। ਡਾਕਟਰਾਂ ਨੇ ਦੋਸ਼ ਲਗਾਇਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਹਿਬਾਜ਼ ਮਿਰਜ਼ਾ ਨੇ ਡਿਊਟੀ ਵਾਲੇ ਇੱਕ ਡਾਕਟਰ ਨਾਲ ਬਦਸਲੂਕੀ ਕੀਤੀ।

ਅਧਿਕਾਰੀਆਂ ਨੇ ਕਿਹਾ ਕਿ ਹਸਪਤਾਲ ਦਾ ਮੈਡੀਕਲ ਸਟਾਫ਼ ਡਿਪਟੀ ਕਮਿਸ਼ਨਰ ਦੇ ਵਿਰੋਧ ਵਿੱਚ ਉਸ ਦੀ ਮੁਅੱਤਲੀ ਦੀ ਮੰਗ ਕਰਦਿਆਂ ਹੜਤਾਲ ਉੱਤੇ ਗਿਆ।

ਹਾਲਾਂਕਿ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਮਾਮਲੇ ਵਿੱਚ ਦਖਲਅੰਦਾਜ਼ੀ ਕੀਤੇ ਜਾਣ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਵਾਪਸ ਲੈ ਲਈ ਅਤੇ ਆਪਣੀ ਡਿਊਟੀ ਮੁੜ ਸ਼ੁਰੂ ਕਰ ਦਿੱਤੀ ਅਤੇ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ।

ABOUT THE AUTHOR

...view details