ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਦੇ ਵੱਧਦੇ ਖ਼ਤਰੇ ਨੂੰ ਦੇਖਦੇ ਹੋਏ ਸ਼ੁਕਰਵਾਰ ਨੂੰ ਇੱਕ ਪ੍ਰੈਸ ਕਾਨਫ੍ਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਲਈ ਨੈਸ਼ਨਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਟਰੰਪ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ 50 ਅਰਬ ਡਾਲਰ ਦੇ ਫੰਡ ਦਾ ਵੀ ਐਲਾਨ ਕੀਤਾ ਹੈ ਤੇ ਅਮਰੀਕਾ ਵਿੱਚ ਕੋਰੋਨਾ ਤੋਂ ਨਜਿੱਠਣ ਲਈ ਲੋੜੀਂਦੇ ਸੈਂਟਰ ਸਥਾਪਤ ਕਰਨ ਲਈ ਵੀ ਆਖਿਆ ਹੈ।