ਨਵੀਂ ਦਿੱਲੀ: ਭਾਰਤ ਦੇ ਡਰੱਗ ਕੰਟਰੋਲਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਡਰੱਗ ਕੰਟਰੋਲਰਾਂ ਨੂੰ ਐਂਟੀ-ਵਾਇਰਲ ਵੈਕਸੀਨ ਦੇ ਉਪਚਾਰਾਂ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਨਜ਼ਰ ਰੱਖਣ ਲਈ ਕਿਹਾ ਹੈ। ਇਸ ਦਵਾਈ ਨੂੰ ਸੰਕਟਕਾਲੀ ਅਤੇ ਸੀਮਤ ਅਧਾਰ 'ਤੇ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਵਰਤਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਡਰੱਗ ਕੰਟਰੋਲਰ ਆਫ਼ ਇੰਡੀਆ (ਡੀਸੀਜੀਆਈ) ਡਾਕਟਰ ਵੀਜੀ ਸੋਮਾਨੀ ਨੇ ਸੂਬਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਡਰੱਗ ਕੰਟਰੋਲਰਾਂ ਨੂੰ ਭੇਜੇ ਗਏ ਇੱਕ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਚਿੰਤਾ ਜ਼ਾਹਰ ਕੀਤੀ ਗਈ ਹੈ ਕਿ ਕੁਝ ਗ਼ਲਤ ਲੋਕ ਦਵਾਈ ਨੂੰ ਮਹਿੰਗੇ ਭਾਅ ਵੇਚਣ ਅਤੇ ਇਸ ਦੀ ਕਾਲਾ ਬਾਜ਼ਾਰੀ ਕਰਨ ਵਿੱਚ ਸ਼ਾਮਲ ਹਨ।