ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਵਿਦੇਸ਼ ਮੰਤਰਾਲੇ ਅੱਗੇ ਪਾਕਿਸਤਾਨ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦਾ ਪ੍ਰਬੰਧਕ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਹਵਾਲੇ ਕਰਨ ਦਾ ਮਾਮਲਾ ਚੁੱਕਿਆ।
ਡੀਐਸਜੀਐਮਸੀ ਵਫਦ ਨੇ ਵਿਦੇਸ਼ ਮੰਤਰਾਲੇ ਨੂੰ ਕਰਤਾਰਪੁਰ ਸਾਹਿਬ ਗੁਰਦਆਰੇ ਦਾ ਪ੍ਰਬੰਧ ਸਬੰਧੀ ਸੌਂਪਿਆ ਮੰਗ ਪੱਤਰ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਰਸਾ ਨੇ ਦੱਸਿਆ ਕਿ ਅਸੀਂ ਮੰਤਰਾਲੇ ਨੂੰ ਦੱਸਿਆ ਹੈ ਕਿ ਕਿਵੇਂ ਇਵੈਕਯੂ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਅਧੀਨ ਪੀ ਐਮ ਯੂ ਗਠਿਤ ਕਰ ਕੇ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਉਸਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪਾਕਿਸਤਾਨ ਸਰਕਾਰ ਨੇ ਪ੍ਰਬੰਧ ਇਕ ਗੈਰ ਸਿੱਖ ਕਮੇਟੀ ਹਵਾਲੇ ਕਰ ਦਿੱਤਾ ਹੈ ਜਿਸਨੂੰ ਸਿੱਖ ਰਹਿਤ ਮਰਿਆਦਾ ਦੀ ਕੋਈ ਜਾਣਕਾਰੀ ਨਹੀਂ ਹੈ।ਸਿਰਸਾ ਨੇ ਦੱਸਿਆ ਕਿ ਉਹਨਾਂ ਨੇ ਮੰਤਰਾਲੇ ਦੇ ਜੁਆਇੰਟ ਸਕੱਤਰ ਤੇ ਪਾਕਿਸਤਾਨ ਡੈਸਕ ਦੇ ਇੰਚਾਰਜ ਜੇ ਪੀ ਸਿੰਘ ਨੂੰ ਦੱਸਿਆ ਕਿ ਵਾਰ ਵਾਰ ਇਸ ਤਰੀਕੇ ਦੀ ਧੱਕੇਸ਼ਾਹੀ, ਜ਼ਬਰ ਤੇ ਜ਼ੁਲਮ ਕਰ ਕੇ ਘੱਟ ਗਿਣਤੀਆਂ ਵਿਚ ਖੌਫ ਤੇ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ।
ਡੀਐਸਜੀਐਮਸੀ ਵਫਦ ਨੇ ਵਿਦੇਸ਼ ਮੰਤਰਾਲੇ ਨੂੰ ਕਰਤਾਰਪੁਰ ਸਾਹਿਬ ਗੁਰਦਆਰੇ ਦਾ ਪ੍ਰਬੰਧ ਸਬੰਧੀ ਸੌਂਪਿਆ ਮੰਗ ਪੱਤਰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਤਾਜ਼ਾ ਫੈਸਲੇ ਦਾ ਮਤਲਬ ਹੈ ਕਿ ਹੁਣ ਤੱਕ ਸਾਰੇ ਗੁਰਦੁਆਰਾ ਸਾਹਿਬਾਨਾਂ ਦਾ ਪ੍ਰਬੰਧ ਪੀਐਮਯੂ ਵੱਲੋਂ ਵੇਖਿਆ ਜਾਵੇਗਾ ਕਿ ਜਿਹੜੀ ਕਿ ਗੈਰ ਸਿੱਖ ਕਮੇਟੀ ਹੈ। ਉਹਨਾਂ ਕਿਹਾ ਕਿ ਅਸੀਂ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦੇ ਹਾਂ ਕਿਉਂਕਿ ਇਹ ਗੁਰਦੁਆਰਾ ਸਾਹਿਬਾਨਾਂ ਦੇ ਮਾਮਲੇ ਵਿਚ ਸਿੱਧੀ ਦਖਲਅੰਦਾਜ਼ੀ ਹੈ ਜੋ ਸਾਡੇ ਲਈ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਗੁਰਦੁਆਰਾ ਸਾਹਿਬਾਨਾਂ ਨੂੰ ਬਿਜ਼ਨਸ ਮਾਡਲ ਦੱਸ ਰਹੀ ਹੈ ਜੋ ਕਿ ਬਿਲਕੁਲ ਗਲਤ ਤੇ ਤਰਕ ਵਿਹੂਣੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾ ਤਾਂ ਕਦੇ ਬਿਜ਼ਨਸ ਮਾਡਲ ਸਨ ਤੇ ਨਾ ਹੋਣਗੇ।
ਡੀਐਸਜੀਐਮਸੀ ਵਫਦ ਨੇ ਵਿਦੇਸ਼ ਮੰਤਰਾਲੇ ਨੂੰ ਕਰਤਾਰਪੁਰ ਸਾਹਿਬ ਗੁਰਦਆਰੇ ਦਾ ਪ੍ਰਬੰਧ ਸਬੰਧੀ ਸੌਂਪਿਆ ਮੰਗ ਪੱਤਰ ਦੱਸ ਦਈਏ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਇਕ ਇਤਿਹਾਸਕ ਗੁਰਦੁਆਰਾ ਸਾਹਿਬ ਹੈ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖਰੀ ਸਮਾਂ ਗੁਜਾਰਿਆ ਤੇ ਦੁਨੀਆ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਇਸ ਅਸਥਾਨ ਨਾਲ ਜੁੜੀਆਂ ਹੋਈਆਂ ਹਨ।
ਉਨ੍ਹਾਂ ਨੇ ਮੰਤਰਾਲੇ ਨੂੰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾਵੇ ।