ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਇੱਕ ਬੈਠਕ ਕੀਤੀ।
ਡੀਐੱਸਜੀਐੱਮਸੀ ਵਫ਼ਦ ਨੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਬੈਠਕ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡੈਲੀਗੇਸ਼ਨ ਨੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਇੱਕ ਬੈਠਕ ਕੀਤੀ। ਇਸ ਵਿੱਚ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮ 'ਚ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਸ਼ਾਮਲ ਹੋਣ ਦੀ ਮੰਗ ਕੀਤੀ।
ਇਸ ਬੈਠਕ ਬਾਰੇ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅਸੀਂ ਇਹ ਮੰਗ ਕੀਤੀ ਹੈ ਕਿ ਦਿੱਲੀ ਤੋਂ ਪਾਕਿਸਤਾਨ ਵਿੱਚ ਨਗਰ ਕੀਰਤਨ ਲਿਜਾਇਆ ਜਾਵੇ ਅਤੇ ਸਿੱਖ ਸ਼ਰਧਾਲੂਆਂ ਨੂੰ ਗੁਰਪੂਰਬ ਮੌਕੇ ਹਰ ਮਹੀਨੇ ਕੁਝ ਲੋਕਾਂ ਦੇ ਜੱਥੇ ਦੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਜਾਵੇ।
ਮਨਜਿੰਦਰ ਸਿਰਸਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਨੇ ਅਕਤੂਬਰ ਮਹੀਨੇ ਵਿੱਚ ਨਗਰ ਕੀਰਤਨ ਲਿਜਾਣ ਅਤੇ ਐਸਜੀਪੀਸੀ, ਡੀਐਸਜੀਐਮਸੀ ਦੇ ਵਫ਼ਦ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਪਾਕਿਸਤਾਨ ਦੇ ਕਮਿਸ਼ਨਰ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾਵੇ।