ਦਿਗਲੀਪੁਰ: ਪਿਛਲੇ ਕਈ ਦਿਨਾਂ ਤੋਂ ਦੇਸ਼ ਵਿੱਚ ਕਈ ਥਾਵਾਂ 'ਤੇ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇਸੇ ਕੜੀ 'ਚ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ।
ਅੰਡੇਮਾਨ ਅਤੇ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 4.3 ਰਿਕਟਰ ਮਾਪੀ ਗਈ ਤੀਬਰਤਾ - 4.3 ਰਿਕਟੇਅਰ ਮਾਪੀ ਗਈ ਤੀਬਰਤਾ
ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 4.3 ਤੀਬਰਤਾ ਨਾਲ ਭੂਚਾਲ ਮਹਿਸੂਸ ਕੀਤਾ ਗਿਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਅੰਡੇਮਾਨ -ਨਿਕੋਬਾਰ 'ਚ ਭੂਚਾਲ
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਥੇ ਆਏ ਭੂਚਾਲ ਦੀ ਤੀਬਰਤਾ 4.3 ਰਿਕੇਟਅਰ ਮਾਪੀ ਗਈ ਹੈ। ਇਸ ਭੁਚਾਲ ਦਾ ਕੇਂਦਰ ਦਿਗਲੀਪੁਰ ਤੋਂ 153 ਕਿਲੋਮੀਟਰ ਉੱਤਰ ਵਿੱਚ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਲੱਦਾਖ ਵਿੱਚ ਵੀ ਦੋ ਤੋਂ ਤਿੰਨ ਵਾਰ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਥੇ ਭੂਚਾਲ ਦੀ ਤੀਬਰਤਾ 4.7 ਸੀ।
Last Updated : Jul 13, 2020, 8:58 AM IST