ਪੰਜਾਬ

punjab

By

Published : Oct 29, 2019, 1:34 PM IST

ETV Bharat / bharat

ਹਿਮਾਚਲ ਪ੍ਰਦੇਸ਼: ਚੰਬਾ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼: ਚੰਬਾ ਜ਼ਿਲੇ ਵਿੱਚ ਅੱਜ 11:31 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਰਿਐਕਟਰ ਸਕੇਲ ਉੱਤੇ 3.4 ਮਾਪੀ ਗਈ ਹੈ।

ਫ਼ੋਟੋ

ਹਿਮਾਚਲ ਪ੍ਰਦੇਸ਼: ਭੂਚਾਲ ਦੇ ਝਟਕੇ ਇਕ ਵਾਰ ਫਿਰ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਵਿੱਚ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਮੰਗਲਵਾਰ ਸਵੇਰੇ 11:31 ਵਜੇ ਆਇਆ। ਰਿਐਕਟਰ ਸਕੇਲ 'ਤੇ ਇਸ ਦੀ ਤੀਬਰਤਾ 3.4 ਮਾਪ ਮਾਪੀ ਗਈ। ਭੂਚਾਲ ਦਾ ਕੇਂਦਰ ਉੱਤਰ ਪੂਰਬੀ ਚੰਬਾ ਵਿੱਚ 5 ਕਿਲੋਮੀਟਰ ਦੀ ਡੂੰਘਾਈ 'ਤੇ ਸੀ।

ਵੇਖੋ ਵੀਡੀਓ

ਮੌਸਮ ਵਿਭਾਗ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਭੂਚਾਲ ਦੇ ਝਟਕੇ 11:31 ਵਜੇ ਮਹਿਸੂਸ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਘੱਟ ਤੀਬਰਤਾ ਵਾਲਾ ਭੂਚਾਲ ਸੀ ਜਿਸ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਉੱਤਰ ਪੂਰਬੀ ਚੰਬਾ ਵਿੱਚ 5 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਚੰਬਾ ਅਤੇ ਕਾਂਗੜਾ ਖੇਤਰ ਭੂਚਾਲ ਪ੍ਰਤੀ ਬਹੁਤ ਸੰਵੇਦਨਸ਼ੀਲ ਹੈ।

ਹਾਲਾਂਕਿ, ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ, ਪਰ ਭੂਚਾਲ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਹਾੜੇ ਦੀਆਂ ਵਧਾਈਆਂ

ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ ਵਿੱਚ ਵੀ ਇੱਕ ਦਿਨ ਵਿੱਚ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ABOUT THE AUTHOR

...view details