ਨਵੀਂ ਦਿੱਲੀ: ਦਿੱਲੀ-ਐਨਸੀਆਰ ਵਿੱਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸੀ ਕਿ ਲੋਕਾਂ ਨੂੰ ਡਰ ਦੇ ਮਾਰੇ ਘਰੋਂ ਬਾਹਰ ਨਿਕਲਣਾ ਪਿਆ।
ਭੂਚਾਲ ਦੇ ਝਟਕਿਆਂ ਨਾਲ ਕੰਬੀ ਦਿੱਲੀ, ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਅਪੀਲ
ਦਿੱਲੀ ਐਨਸੀਆਰ ਵਿੱਚ 4.7 ਤੀਬਰਤਾ ਵਾਲਾ ਭੂਚਾਲ ਆਉਣ ਦੀ ਜਾਣਕਾਰੀ ਮਿਲੀ ਹੈ ਜਿਸ ਦਾ ਕੇਂਦਰ ਬਿੰਦੂ ਰਾਜਸਥਾਨ ਦਾ ਅਲਵਰ ਕਿਹਾ ਜਾ ਰਿਹਾ ਹੈ।
ਭੁਚਾਲ
ਭੂਚਾਲ ਦੀ ਤੀਬਰਤਾ 4.7 ਦਰਜ ਕੀਤੀ ਗਈ ਜਿਸ ਦਾ ਕੇਂਦਰ ਬਿੰਦੂ ਰਾਜਸਥਾਨ ਦਾ ਅਲਵਰ ਇਲਾਕਾ ਦੱਸਿਆ ਜਾ ਰਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਲੋਕਾਂ ਨੂੰ ਖ਼ਿਆਲ ਰੱਖਣ ਦੀ ਅਪੀਲ ਕੀਤੀ ਹੈ। ਪਿਛਲੇ 2-3 ਮਹੀਨਿਆਂ ਦੌਰਾਨ ਇਹ ਰਾਜਧਾਨੀ ਦਾ 19ਵਾਂ ਭੂਚਾਲ ਹੈ। ਖ਼ੈਰੀਅਤ ਹੈ ਕਿ ਅਜੇ ਤੱਕ ਇਸ ਨਾਲ ਕੋਈ ਜਾਨੀ-ਮਾਲੀ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਨਹੀਂ ਹੈ।