ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਕਟਰਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਭੂਚਾਲ ਦਾ ਕੇਂਦਰ ਕਟਰਾ ਵਿਖੇ ਸੀ ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ।
ਜੰਮੂ ਕਸ਼ਮੀਰ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ ਜਾਣਕਾਰੀ ਮੁਤਾਬਕ ਭੂਚਾਲ ਸਵੇਰੇ 4 ਵਜ ਕੇ 55 ਮਿੰਟ 'ਤੇ ਆਇਆ। ਭੂਚਾਲ ਦੀ ਤੀਬਰਤਾ 3.9 ਰਿਕਟਰ ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਭੂਚਾਲ ਦਾ ਮੁੱਖ ਕੇਂਦਰ ਪੂਰਬੀ ਕਟਰਾ ਤੋਂ 88 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਸੀ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।
ਪਿਛਲੇ ਕੁਝ ਹਫ਼ਤਿਆਂ ਵਿੱਚ ਦੇਸ਼ ਦੇ ਕਈ ਸੂਬਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ ਗੁਜਰਾਤ ਦੇ ਰਾਜਕੋਟ 'ਚ 4.8 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲ ਹੀ ਵਿੱਚ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.3 ਰਿਕਟੇਅਰ ਮਾਪੀ ਗਈ। ਅਰੁਣਾਚਲ ਪ੍ਰਦੇਸ਼ ਅਤੇ ਹਿਮਾਚਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ ਅਰੁਣਾਚਲ ਪ੍ਰਦੇਸ਼' ਚ 3.4 ਸੀ। ਹਿਮਾਚਲ ਵਿੱਚ 3.2 ਸੀ ।