ਪੰਜਾਬ ਸਣੇ ਉੱਤਰ ਭਾਰਤ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ - ਪੰਜਾਬ 'ਚ ਭੂਚਾਲ
ਸ਼ੁੱਕਰਵਾਰ ਦੁਪਿਹਰ ਪੰਜਾਬ ਹਰਿਆਣਾ ਤੇ ਦਿੱਲੀ ਸਣੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ।
ਪੰਜਾਬ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਚੰਡੀਗੜ੍ਹ: ਸ਼ੁੱਕਰਵਾਰ ਸ਼ਾਮੀਂ 5.12 ਵਜੇ ਪੰਜਾਬ, ਹਰਿਆਣਾ ਤੇ ਦਿੱਲੀ ਐਨਸੀਆਰ ਸਣੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਅਜੇ ਤੱਕ ਕੋਈ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਆਈ ਹੈ।
ਮੌਸਮ ਵਿਭਾਗ ਮੁਤਾਬਕ ਭੂਚਾਲ ਦੀ ਤੀਬਰਤਾ 6.3 ਰਿਕਟਰ ਸਕੇਲ ਮਾਪੀ ਗਈ ਹੈ ਤੇ ਭੂਚਾਲ ਦਾ ਕੇਂਦਰ ਹਿੰਦੂਕੁਸ਼ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ।
Last Updated : Dec 20, 2019, 5:38 PM IST