ਸ਼ਿਮਲਾ :ਲੋਕ ਸਭਾ ਚੋਣਾਂ ਦੇ ਸਮੇਂ ਹਿਮਾਚਲ ਪ੍ਰਦੇਸ਼ ਭਾਜਪਾ ਨੂੰ ਝਟਕਾ ਲੱਗਾ ਹੈ। ਸੂਬੇ ਦੇ ਚੋਣ ਕਮਿਸ਼ਨ ਨੇ ਭਾਜਪਾ ਪ੍ਰਧਾਨ ਸਤਪਾਲ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੇ ਵਿਰੁੱਧ ਮਾੜੀ ਸ਼ਬਦਾਵਲੀ ਵਰਤੇ ਜਾਣ ਲਈ ਕਾਰਵਾਈ ਕੀਤੀ ਹੈ।
ਚੋਣ ਕਮਿਸ਼ਨ ਨੇ ਸੱਤਪਾਲ ਸੱਤੀ ਵੱਲੋਂ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
ਹਿਮਾਚਲ ਚੋਣ ਕਮਿਸ਼ਨ ਨੇ ਸੱਤਪਾਲ ਸੱਤੀ ਉੱਤੇ ਕਿਸੇ ਵੀ ਤਰ੍ਹਾਂ ਦੇ ਚੋਣ ਪ੍ਰਚਾਰ 'ਤੇ ਰੋਕ ਲਗਾ ਦਿੱਤੀ ਹੈ। ਇਹ ਕਾਰਵਾਈ ਹਿਮਾਚਲ ਚੋਣ ਕਮਿਸ਼ਨ ਦੇ ਸੱਕਤਰ ਰਾਹੁਲ ਸ਼ਰਮਾ ਦੇ ਆਦੇਸ਼ਾਂ ਮੁਤਾਬਕ ਕੀਤੀ ਗਈ ਹੈ। ਇਸ ਦੇ ਤਹਿਤ ਸੱਤਪਾਲ ਸੱਤੀ ਅਗਲੇ 48 ਘੰਟਿਆਂ ਦੌਰਾਨ ਕਿਸੇ ਤਰ੍ਹਾਂ ਦਾ ਚੋਣ ਪ੍ਰਚਾਰ ਨਹੀਂ ਕਰ ਸਕਣਗੇ
ਇਹ ਕਾਰਵਾਈ ਸੂਬਾ ਚੋਣ ਕਮਿਸ਼ਨ ਦੇ ਸੱਕਤਰ ਰਾਹੁਲ ਸ਼ਰਮਾ ਦੇ ਆਦੇਸ਼ਾਂ ਮੁਤਾਬਕ ਕੀਤੀ ਗਈ ਹੈ। ਚੋਣ ਕਮਿਸ਼ਨ ਨੇ 20 ਅਪ੍ਰੈਲ ਸਵੇਰੇ 10 ਵਜੇ ਤੋਂ ਬਾਅਦ ਸੱਤਪਾਲ ਸੱਤੀ ਵੱਲੋਂ 48 ਘੰਟਿਆਂ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ ਲਗਾ ਦਿੱਤੀ ਹੈ। ਇਨ੍ਹਾਂ 48 ਘੰਟਿਆਂ ਦੌਰਾਨ ਸੱਤਪਾਲ ਕਿਸੇ ਤਰ੍ਹਾਂ ਦੀ ਚੋਣ ਰੈਲੀ, ਜਲੂਸ ਅਤੇ ਜਨਸਭਾ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ ਉਨ੍ਹਾਂ ਉੱਤੇ ਪ੍ਰਿੰਟ,ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਪ੍ਰਚਾਰ ਕੀਤੇ ਜਾਣ ਤੇ ਪਾਬੰਦੀ ਲਗਾਈ ਗਈ ਹੈ।
ਜ਼ਿਕਰਯੋਗ ਹੈ ਕਿ ਸੱਤਪਾਲ ਸੱਤੀ ਨੇ ਸੋਲਨ ਦੇ ਰਾਮਸ਼ਹਿਰ ਵਿਖੇ ਵਰਕਰਾਂ ਦੀ ਸਭਾ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵਿਰੁੱਧ ਮਾੜੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ। ਇਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ।