ਮੁੰਬਈ : ਈਡੀ ਨੇ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਦੀ ਮੁੰਬਈ ਅਦਾਲਤ ਵਿੱਚ ਪੇਸ਼ੀ ਹੋਈ ਜਿਸ ਮੌਕੇ ਅਦਾਲਤ ਨੇ ਰਾਣਾ ਕਪੂਰ ਨੂੰ 11 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਪਿਛਲੇ ਦਿਨੀਂ ਰਾਣਾ ਕਪੂਰ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਨੇ ਮੁੰਬਈ ਵਿੱਚ ਰਾਣਾ ਕਪੂਰ ਦੇ ਘਰ ਛਾਪਾ ਮਾਰਿਆ ਸੀ। ਇਸ ਦੌਰਾਨ ਯੈੱਸ ਬੈਂਕ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ ਸੀ। ਸੂਤਰਾਂ ਅਨੁਸਾਰ ਈਡੀ ਦੁਆਰਾ ਮੁੱਢਲੀ ਜਾਂਚ ਦੌਰਾਨ ਇਹ ਪਤਾ ਲੱਗਿਆ ਹੈ ਕਿ ਯੈੱਸ ਬੈਂਕ ਨੇ ਡੀਐਚਐਫਐਲ ਨੂੰ ਤਕਰੀਬਨ 3000 ਕਰੋੜ ਦਾ ਬੈਡ ਲਾਨ ਦਿੱਤਾ ਸੀ।
ਅਦਾਲਤ ਨੇ ਰਾਣਾ ਕਪੂਰ ਨੂੰ 11 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜਿਆ - ED arrested yes bank founder rana kapor
ਈਡੀ ਨੇ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਦੀ ਮੁੰਬਈ ਅਦਾਲਤ ਵਿੱਚ ਪੇਸ਼ੀ ਹੋਈ ਜਿਸ ਮੌਕੇ ਅਦਾਲਤ ਨੇ ਰਾਣਾ ਕਪੂਰ ਨੂੰ 11 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਦੱਸ ਦਈਏ, ਪਿਛਲੇ ਦਿਨੀਂ ਰਾਣਾ ਕਪੂਰ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ ਤੇ ਇਸ ਤੋਂ ਪਹਿਲਾਂ ਈਡੀ ਵੱਲੋਂ ਰਾਣਾ ਕਪੂਰ ਨੂੰ ਪੁੱਛਗਿੱਛ ਲਈ ਆਪਣੇ ਦਫ਼ਤਰ ਲਿਜਾਇਆ ਗਿਆ ਸੀ।
ਰਾਣਾ ਕਪੂਰ ਤੇ ਡੀਐਚਐਫਐਲ ਦੇ ਸਬੰਧਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਦੋਸ਼ ਹੈ ਕਿ ਕਰਜ਼ੇ ਦੇ ਬਦਲੇ ਵਿੱਚ ਕਪੂਰ ਦੀ ਪਤਨੀ ਦੇ ਖਾਤਿਆਂ ਵਿੱਚ ਕਥਿਤ ਤੌਰ 'ਤੇ ਰਕਮ ਭੇਜੀ ਗਈ ਸੀ। ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਨੀਵਾਰ ਨੂੰ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਤੋਂ ਲਗਾਤਾਰ ਦੂਜੇ ਦਿਨ ਪੁੱਛਗਿੱਛ ਕੀਤੀ।
ਇਹ ਜਾਂਚ ਉਨ੍ਹਾਂ ਦੇ ਤੇ ਹੋਰ ਕੁਝ ਲੋਕਾਂ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੀਤੀ ਗਈ। ਇਸ ਤੋਂ ਇਲਾਵਾ ਦਿੱਲੀ ਅਤੇ ਮੁੰਬਈ ਵਿਚ ਕੁਝ ਹੋਰ ਥਾਵਾਂ 'ਤੇ ਵੀ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕਪੂਰ ਨੂੰ ਸ਼ਨੀਵਾਰ ਦੁਪਹਿਰ ਨੂੰ ਬਾਲਾਰਡ ਅਸਟੇਟ ਵਿਖੇ ਏਜੰਸੀ ਦੇ ਦਫ਼ਤਰ ਲਿਆਂਦਾ ਗਿਆ। ਈਡੀ ਨੇ ਕਪੂਰ ਤੋਂ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੇ ਤਹਿਤ ਸੱਤ ਘੰਟੇ ਪੁੱਛਗਿੱਛ ਕੀਤੀ ਤੇ ਉਸ ਦਾ ਬਿਆਨ ਦਰਜ ਕੀਤਾ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਅਤੇ ਸਬੂਤ ਇਕੱਠੇ ਕਰਨ ਲਈ ਸ਼ਨੀਵਾਰ ਨੂੰ ਦਿੱਲੀ ਅਤੇ ਮੁੰਬਈ ਵਿਚ ਕਪੂਰ ਦੀਆਂ ਤਿੰਨ ਧੀਆਂ ਦੇ ਕੈਂਪਸ 'ਤੇ ਵੀ ਛਾਪੇਮਾਰੀ ਕੀਤੀ ਗਈ।