ਮੁੰਬਈ: ਭਾਜਪਾ ਦੇ ਸਾਬਕਾ ਨੇਤਾ ਏਕਨਾਥ ਖਡਸੇ ਸ਼ੁੱਕਰਵਾਰ ਨੂੰ ਮੁੰਬਈ 'ਚ ਪਾਰਟੀ ਦੇ ਮੁਖੀ ਸ਼ਰਦ ਪਵਾਰ ਦੀ ਮੌਜੂਦਗੀ 'ਚ ਨੈਸ਼ਨਲ ਕਾਂਗਰਸ ਪਾਰਟੀ (ਐਨਸੀਪੀ) 'ਚ ਸ਼ਾਮਲ ਹੋਏ।
ਇਸ ਹਫਤੇ ਦੇ ਸ਼ੁਰੂ ਵਿੱਚ, ਖਡਸੇ ਨੇ ਐਨਸੀਪੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਬਹੁਤ ਨੁਕਸਾਨ ਹੋਇਆ ਹੈ।
ਇਸ ਤੋਂ ਪਹਿਲੇ ਦਿਨ 'ਚ ਮਹਾਰਾਸ਼ਟਰ ਭਾਜਪਾ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਏਕਨਾਥ ਖੜਸੇ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ਦੇ ਲਈ ਵਧਾਈ ਦਿੱਤੀ ਸੀ।
ਉਨ੍ਹਾਂ ਦੇ ਅਸਤੀਫੇ ਨਾਲ ਜਲਗਾਉਂ ਜ਼ਿਲੇ ਦੇ ਨਾਲ ਰਾਜ ਦੀ ਰਾਜਨੀਤੀ ਵਿਚ ਹਲਚਲ ਪੈਦਾ ਹੋ ਗਈ। ਖਡਸੇ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਕਾਰਨ ਭਾਜਪਾ ਛੱਡਣ ਦਾ ਫੈਸਲਾ ਕੀਤਾ ਹੈ।
ਏਕਨਾਥ ਖਡਸੇ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਆਪਣੇ 40 ਸਾਲਾਂ ਦੇ ਰਾਜਨੀਤਿਕ ਜੀਵਨ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ। ਪਾਰਟੀ ਨੇ ਵੀ ਉਨ੍ਹਾਂ ਨੂੰ ਬਹੁਤ ਕੁੱਝ ਦਿੱਤਾ। ਪਰ, ਪਿਛਲੇ 4 ਸਾਲਾਂ ਤੋਂ ਉਨ੍ਹਾਂ ਨੂੰ ਦੇਵੇਂਦਰ ਫੜਨਵੀਸ ਵੱਲੋਂ ਪ੍ਰੇਸ਼ਾਨ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ, ‘ਮੇਰੇ ਨਾਲ ਬੇਇਨਸਾਫੀ ਹੋਈ। ਮੈਂ ਬੇਇਨਸਾਫੀ ਦੇ ਸਬੰਧ ਵਿੱਚ ਸਮੇਂ-ਸਮੇਂ 'ਤੇ ਪਾਰਟੀ ਦੇ ਕੋਲ ਆਪਣੀ ਗੱਲ ਰੱਖੀ, ਪਰ ਮੈਨੂੰ ਇਨਸਾਫ਼ ਨਹੀਂ ਮਿਲਿਆ। ਅੰਤ ਵਿੱਚ, ਮੈਂ ਆਪਣੇ ਸਮਰਥਕਾਂ ਨਾਲ ਭਾਜਪਾ ਛੱਡਣ ਦਾ ਫੈਸਲਾ ਕੀਤਾ।