ਪੰਜਾਬ

punjab

ਰਾਜੀਵ ਗਾਂਧੀ 'ਤੇ ਦਿੱਤੇ ਬਿਆਨ ਉੱਤੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ

By

Published : May 7, 2019, 11:50 PM IST

ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਹੋਰ ਮਾਮਲੇ ਵਿੱਚ ਚੋਣ ਕਮਿਸ਼ਨ ਵੱਲੋਂ ਮੁੜ ਕਲੀਨ ਚਿੱਟ ਮਿਲ ਗਈ ਹੈ। ਇਸ ਵਾਰ ਪ੍ਰਧਾਨ ਮੰਤਰੀ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਭ੍ਰਿਸ਼ਟਾਚਾਰੀ ਨੰਬਰ 1 ਕਹੇ ਜਾਣ ਦੇ ਬਿਆਨ ਉੱਤੇ ਕਲੀਨ ਚਿੱਟ ਮਿਲੀ ਹੈ।

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ

ਨਵੀਂ ਦਿੱਲੀ : ਮੁੱਖ ਚੋਣ ਕਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਮਾਮਲੇ ਵਿੱਚ ਮੁੜ ਕਲੀਨ ਚਿੱਟ ਦੇ ਦਿੱਤੀ ਗਈ ਹੈ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਉੱਤੇ ਦਿੱਤੇ ਗਏ ਬਿਆਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਭ੍ਰਿਸ਼ਟਾਚਾਰੀ ਨੰਬਰ 1 ਕਿਹਾ ਸੀ।

ਭਾਰਤੀ ਚੋਣ ਕਮਿਸ਼ਨ ਦੇ ਮੁਤਾਬਕ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦਾ ਪਤਾ ਲਗਾਇਆ ਪਰ ਇਸ ਮਾਮਲੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਪਤਾ ਨਹੀਂ ਲਗਾ। ਇਸ ਲਈ ਮਾਮਲੇ ਨੂੰ ਸੁਲਝਾਉਂਦੇ ਹੋਏ ਪ੍ਰਧਾਨ ਮੰਤਰੀ ਨੂੰ ਕਲੀਨ ਚਿੱਟ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੋਮਵਾਰ ਨੂੰ ਪ੍ਰਧਾਨ ਮੰਤਰੀ ਨੂੰ 2 ਮਾਮਲਿਆਂ ਵਿੱਚ ਕਲੀਨ ਚਿੱਟੀ ਮਿਲੀ ਹੈ ਅਤੇ ਹੁਣ ਤੱਕ ਕੁੱਲ 9 ਮਾਮਲਿਆਂ ਵਿੱਚ ਕਲੀਨ ਚਿੱਟ ਦਿੱਤੀ ਜਾ ਚੁੱਕੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਉੱਤੇ ਸ਼ਬਦੀ ਵਾਰ ਕੀਤਾ ਸੀ। ਇਸ ਦੌਰਾਨ ਉਨ੍ਹਾਂ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਤੁਹਾਡੇ ਪਿਤਾ ਦੇ ਦਰਬਾਰੀਆਂ ਨੇ ਉਨ੍ਹਾਂ ਨੂੰ ਮਿਸਟਰ ਕਲੀਨ ਦਾ ਦਰਜਾ ਦਿੱਤਾ ਸੀ, ਪਰ ਉਨ੍ਹਾਂ ਦੀ ਜ਼ਿੰਦਗੀ ਭ੍ਰਿਸ਼ਟਾਚਾਰੀ ਨੰਬਰ 1 ਦੇ ਰੂਪ 'ਚ ਖ਼ਤਮ ਹੋ ਗਈ।

ਇਸ ਬਿਆਨ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਚੋਣ ਕਮਿਸ਼ਨ ਵਿੱਚ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਸ਼ਿਕਾਇਤ ਦਰਜ ਕਰਵਾ ਕੇ ਤੁਰੰਤ ਕਾਰਵਾਈ ਕੀਤੇ ਜਾਣ ਅਤੇ ਜਨਸਭਾਵਾਂ ਵਿੱਚ ਉਨ੍ਹਾਂ ਦੇ ਬੋਲਣ ਉੱਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ। ਕਾਂਗਰਸ ਵੱਲੋਂ ਇਸ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਨਾਲ-ਨਾਲ ਸ਼ਹੀਦ ਦਾ ਅਪਮਾਨ ਵੀ ਦੱਸਿਆ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਜਵਾਬ ਦਿੱਤਾ ਸੀ ਕਿ ਮੋਦੀ ਜੀ ਹੁਣ ਲੜਾਈ ਖ਼ਤਮ ਹੋ ਚੁੱਕੀ ਹੈ। ਤੁਹਾਡਾ ਕਰਮ ਤੁਹਾਡਾ ਇੰਤਜ਼ਾਰ ਕਰ ਰਿਹਾ ਹੈ। ਮੇਰੇ ਵੱਲੋਂ ਤੁਹਾਨੂੰ ਢੇਰ ਸਾਰਾ ਪਿਆਰ।

ABOUT THE AUTHOR

...view details