ਨਵੀਂ ਦਿੱਲੀ: ਆਪਣੇ ਭਾਸ਼ਣਾਂ ਕਾਰਨ ਅਕਸਰ ਵਿਵਾਦਾਂ ‘ਚ ਰਹਿਣ ਵਾਲੇ ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਇੱਕ ਵਾਰ ਮੁੜ ਮੁਸ਼ਕਲ ‘ਚ ਪੈ ਗਏ ਹਨ। ਭਾਰਤੀ ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਜਾਰੀ ਕੀਤਾ ਹੈ।
ਚੋਣ ਕਮਿਸ਼ਨ ਵੱਲੋਂ ਨਵਜੋਤ ਸਿੱਧੂ ਨੂੰ ਨੋਟਿਸ - pnm modi
ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਨਿਜੀ ਟਿੱਪਣੀ ਕਰਨ ਕਰਕੇ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ।
ਡਿਜ਼ਾਈਨ ਫ਼ੋਟੋ
ਦਰਅਸਲ, ਸਿੱਧੂ ਨੇ ਬੀਤੀ 17 ਅਪ੍ਰੈਲ ਨੂੰ ਗੁਜਰਾਤ ਦੇ ਅਹਿਮਦਾਬਾਦ ਵਿਖੇ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਨਿਜੀ ਟਿੱਪਣੀ ਕੀਤੀ ਸੀ ਜਿਸ 'ਤੇ ਚੋਣ ਕਮਿਸ਼ਨ ਨੇ ਸਿੱਧੂ ਨੂੰ ਨੋਟਿਸ ਜਾਰੀ ਕਰ ਭਲਕੇ ਸ਼ਾਮ 6 ਵਜੇ ਤੱਕ ਜਵਾਬ ਮੰਗਿਆ ਹੈ।