ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਰਾਜਧਾਨੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਬੀਤੇ ਦਿਨ ਜਾਇਜ਼ਾ ਲਿਆ। ਚੋਣ ਕਮਿਸ਼ਨ ਨੇ ਮੁੱਖ ਦਫ਼ਤਰ ਵਿੱਚ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ, ਚੋਣ ਕਮਿਸ਼ਨਰ ਅਸ਼ੋਕ ਲਵਾਸਾ ਅਤੇ ਸੁਸ਼ੀਲ ਚੰਦਰਾ ਨੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਮੁੱਖ ਚੋਣ ਕਮਿਸ਼ਨਰ ਨੇ ਬੈਠਕ ਵਿੱਚ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਿੱਲੀ ਵਿੱਚ ਸੁਤੰਤਰ ਅਤੇ ਨਿਰਪੱਖ ਵੋਟਾਂ ਨੂੰ ਯਕੀਨੀ ਬਣਾਇਆ ਜਾਵੇ। ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੀ-ਵਿਜਿਲ ਐਪ ਨਾਲ ਮਿਲਣ ਵਾਲੀਆਂ ਸ਼ਿਕਾਇਤਾਂ ਉੱਤੇ ਤੁਰੰਤ ਕਾਰਵਾਈ ਕਰਨ ਅਤੇ ਈਵੀਐਮ ਤੇ ਵੀਵੀਪੈਟ ਦੀ ਸਿਖਲਾਈ 'ਤੇ ਧਿਆਨ ਦੇਣ।