ਸ੍ਰੀਨਗਰ: ਜੰਮੂ ਕਸ਼ਮੀਰ ਵਿੱਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ ਤੇ ਇੱਕ ਔਰਤ ਦੀ ਮੌਤ ਹੋ ਗਈ ਹੈ। ਸ੍ਰੀਨਗਰ ਦੇ ਬਟਮਾਲੂ ਇਲਾਕੇ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਹੋਈ। ਜਾਣਕਾਰੀ ਦੇ ਅਨੁਸਾਰ ਮਾਰੇ ਗਏ ਤਿੰਨ ਅੱਤਵਾਦੀਆਂ ਵਿੱਚੋਂ ਇੱਕ ਦੀ ਕਾਫ਼ੀ ਸਮੇਂ ਤੋਂ ਪੁਲਿਸ ਨੂੰ ਭਾਲ ਸੀ।
ਸ੍ਰੀਨਗਰ ਐਨਕਾਊਂਟਰ 'ਚ 3 ਅੱਤਵਾਦੀ ਢੇਰ, ਇੱਕ ਮਹਿਲਾ ਦੀ ਮੌਤ - 3 ਅੱਤਵਾਦੀ ਢੇਰ
ਸ੍ਰੀਨਗਰ ਵਿੱਚ ਚੱਲ ਰਹੀ ਮੁੱਠਭੇੜ ਵਿੱਚ ਫ਼ੌਜ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਤੇ ਇੱਕ ਮਹਿਲਾ ਦੀ ਮੌਤ ਹੋ ਗਈ। ਕਸ਼ਮੀਰ ਜ਼ੋਨ ਪੁਲਿਸ ਦੇ ਅਨੁਸਾਰ ਸ੍ਰੀਨਗਰ ਦੇ ਬਟਮਾਲੂ ਖੇਤਰ ਵਿੱਚ ਪੁਲਿਸ ਤੇ ਸੁਰੱਖਿਆ ਬਲਾਂ ਵਿਚਕਾਰ ਐਨਕਾਊਂਟਰ ਹੋਇਆ।
ਜਦੋਂ ਸਵੇਰੇ ਇਹ ਮੁਕਾਬਲਾ ਸ਼ੁਰੂ ਹੋਇਆ ਉਸ ਵੇਲੇ ਫ਼ੌਜ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਸੀ। ਇਸ ਤੋਂ ਬਾਅਦ ਫ਼ੌਜ ਤੇ ਪੁਲਿਸ ਨੇ ਮੁਹਿੰਮ ਵਿੱਚ ਤੇਜੀ ਲਿਆਉਂਦਿਆਂ ਹੋਇਆਂ 2 ਹੋਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਨੇ ਖੇਤਰ ਵਿੱਚ ਅੱਤਵਾਦੀਆਂ ਖਿਲਾਫ਼ ਸਾਂਝੀ ਮੁਹਿੰਮ ਚਲਾਈ ਗਈ ਹੈ।
ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਦੇ ਮਾਰਵਾਲ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।