ਪੰਜਾਬ

punjab

ETV Bharat / bharat

ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 1 ਅੱਤਵਾਦੀ ਢੇਰ - Jammu & kashmir

ਜੰਮੂ ਕਸ਼ਮੀਰ ਦੇ ਕੁਲਗਾਮ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ 'ਚ 1 ਅੱਤਵਾਦੀ ਨੂੰ ਮਾਰਿਆ ਗਿਆ ਜਦਕਿ 5 ਹੋਰ ਅੱਤਵਾਦੀਆਂ ਦੇ ਲੁੱਕੇ ਹੋਣ ਦਾ ਖ਼ਦਸ਼ਾ ਹੈ। ਇਸ ਦੇ ਚੱਲਦੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ।

ਕੁਲਗਾਮ 'ਚ ਮੁਠਭੇੜ

By

Published : May 29, 2019, 10:18 AM IST

ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ ਮੁਠਭੇੜ ਵਿੱਚ 1 ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ।

ਜਾਣਕਾਰੀ ਮੁਤਾਬਕ ਸੁਰੱਖਿਆ ਬਲ ਦੇ ਅਧਿਕਾਰੀਆਂ ਨੂੰ ਕੁਲਗਾਮ ਦੇ ਤਾਜੀਪੋਰ ਇਲਾਕੇ ਵਿੱਚ ਕੁਝ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਸਥਾਨਕ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਸਰਚ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਉੱਤੇ ਫਾਈਰਿੰਗ ਕੀਤੀ ਗਈ। ਇਸ ਦੀ ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲ ਦੇ ਜਵਾਨਾਂ ਨੇ ਫਾਈਰਿੰਗ ਕੀਤੀ ਗਈ। ਇਸ ਮੁਠਭੇੜ ਦੇ ਦੌਰਾਨ ਅਜੇ ਤੱਕ 1 ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ ਹਲਾਂਕਿ ਅਜੇ ਵੀ ਇਥੇ 5 ਹੋਰ ਅੱਤਵਾਦੀਆਂ ਦੇ ਲੁੱਕੇ ਹੋਣ ਦਾ ਖ਼ਦਸ਼ਾ ਹੈ। ਇਸ ਦੇ ਚਲਦੇ ਫ਼ੌਜ ਵੱਲੋਂ ਸਾਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਫਿਲਹਾਲ ਖ਼ਬਰ ਲਿੱਖੇ ਜਾਣ ਤੱਕ ਮੁਠਭੇੜ ਜਾਰੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਵਿੱਚ ਫ਼ੌਜ ਵੱਲੋਂ ਮੋਸਟ ਵਾਂਟੇਡ ਅੱਤਵਾਦੀ ਜਾਕਿਰ ਮੂਸਾ ਦੇ ਮਾਰੇ ਜਾਣ ਮਗਰੋ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਸਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਸੁਰੱਖਿਆ ਬਲਾਂ ਵੱਲੋਂ ਦੋ ਲੋਕਾਂ ਨੂੰ ਪਾਕਿਸਤਾਨ ਲਈ ਜਾਸੂਸੀ ਦੇ ਸ਼ੱਕ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ।

ABOUT THE AUTHOR

...view details