ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲੇ ਦੋ ਅੱਤਵਾਦੀ ਮਾਰੇ ਗਏ। ਇਸ ਦੇ ਨਾਲ ਹੀ ਅਨੰਤਨਾਗ ਵਿੱਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਹਨ।
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, ਦੋ ਅੱਤਵਾਦੀ ਢੇਰ - Security forces
ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਸੁਰੱਖਿਆ ਬਲਾਂ ਅਤੇ ਮੁੱਠਭੇੜ ਵਿਚਕਾਰ ਮੁਕਾਬਲਾ ਜਾਰੀ ਹੈ।
ਫ਼ਾਇਲ ਫ਼ੋਟੋ
ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਫ਼ੌਜ ਨੂੰ ਅੱਤਵਾਦੀਆਂ ਨੂੰ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਇਸ ਤੋਂ ਬਾਅਦ ਫ਼ੌਜ ਵਲੋਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਜਦੋਂ ਅੱਤਵਾਦੀਆਂ ਦੇ ਠਿਕਾਣਿਆਂ ਵੱਲ ਵੱਲ ਵੱਧ ਰਹੇ ਸਨ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੀ ਜਵਾਬੀ ਕਾਰਵਾਈ ਕੀਤੀ ਤੇ ਮੁਠਭੇੜ ਸ਼ੁਰੂ ਹੋ ਗਈ। ਅਜੇ ਵੀ ਮੁਹਿੰਮ ਜਾਰੀ ਹੈ।