ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਤੜਸਾਰ ਤੋਂ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲੇ ਦੇ ਨੌਗਾਮ ਸ਼ਾਹਬਾਦ 'ਚ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ।
ਜੰਮੂ-ਕਸ਼ਮੀਰ: ਅਨੰਤਨਾਗ 'ਚ ਸੁਰੱਖਿਆਂ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ - encounter between security forces and terrorist
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਤੜਸਾਰ ਤੋਂ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਇਲਾਕੇ 'ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
ਫ਼ਾਈਲ ਫ਼ੋਟੋ।
ਦਰਅਸਲ ਸੁਰੱਖਿਆ ਬਲਾਂ ਨੂੰ ਅਨੰਤਨਾਗ ਦੇ ਵੇਰੀਨਾਗ ਇਲਾਕੇ 'ਚ ਕੁੱਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ 'ਚ ਵੇਰੀਨਾਗ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ।
ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਦੇਖਦਿਆਂ ਹੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲ ਅੱਤਵਾਦੀਆਂ ਦੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦੇ ਰਹੇ ਹਨ ਅਤੇ ਇਲਾਕੇ 'ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।