ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਚੋਹਰ (ਅਨੰਤਨਾਗ ਜ਼ਿਲ੍ਹਾ) ਵਿੱਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਢੇਰ ਕਰ ਦਿੱਤੇ ਹਨ। ਕਸ਼ਮੀਰ ਜ਼ੋਨ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।
ਪੁਲਿਸ ਨੇ ਦੱਸਿਆ ਕਿ ਸਰਚ ਅਭਿਆਨ ਅਜੇ ਵੀ ਜਾਰੀ ਹੈ ਤੇ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 26 ਜੂਨ ਨੂੰ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਦੇ ਅਧੀਨ ਚੇਵਾ ਉਲਾਰ ਖੇਤਰ ਵਿੱਚ ਸੁਰੱਖਿਆ ਬਲਾਂ ਵੱਲੋਂ ਤਿੰਨ ਅੱਤਵਾਦੀ ਮਾਰੇ ਗਏ ਸਨ।