ਸ੍ਰੀਨਗਰ: ਜੰਮੂ ਕਸ਼ਮੀਰ ਵਿੱਚ ਕੁਲਗਾਮ ਜ਼ਿਲ੍ਹੇ ਦੇ ਚਿੰਗਾਮ ਇਲਾਕੇ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿੱਚ ਮੁਠਭੇੜ ਹੋਈ। ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ ਹੈ ਤੇ 1 ਰਾਈਫਲ ਤੇ1 ਪਿਸਤੌਲ ਬਰਾਮਦ ਕੀਤੇ ਹਨ।
ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਉੱਤੇ ਸਰੁੱਖਿਆ ਬਲਾਂ ਨੇ ਸਰਚ ਓਪਰੇਸ਼ਨ ਸ਼ੁਰੂ ਕੀਤਾ। ਸਰਚ ਓਪਰੇਸ਼ਨ ਦੌਰਾਨ ਲੁੱਕੇ ਹੋਏ ਅੱਤਵਾਦੀਆਂ ਨੇ ਫਾਇਰਿੰਗ ਕੀਤੀ ਤੇ ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਵੀ ਫਾਈਰਿੰਗ ਕੀਤੀ।