ਸ੍ਰੀਨਗਰ: ਜੰਮੂ ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਜਿਸ ਦੌਰਾਨ ਇੱਕ ਅੱਤਵਾਦੀ ਢੇਰ ਕਰ ਦਿੱਤਾ ਗਿਆ। ਤਰਾਲ ਦੇ ਜੰਗਲਾਂ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ, ਤੇ ਦੋਹਾਂ ਪਾਸਿਓਂ ਗੋਲੀਬਾਰੀ ਜਾਰੀ ਹੈ।
ਜੰਮੂ ਕਸ਼ਮੀਰ: ਤਰਾਲ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ - CRPF
ਜੰਮੂ ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਜਾਰੀ ਹੈ ਜਿਸ ਦੌਰਾਨ ਇੱਕ ਅੱਤਵਾਦੀ ਢੇਰ ਕਰ ਦਿੱਤਾ।
ਫ਼ੋਟੋ
ਜਾਣਕਾਰੀ ਮੁਤਾਬਕ ਜੰਗਲ ਵਿੱਚ 2 ਤੋਂ 3 ਅੱਤਵਾਦੀਆਂ ਦੇ ਲੁੱਕੇ ਹੋਣ ਦੀ ਖ਼ਬਰ ਮਿਲੀ ਹੈ। ਖ਼ਬਰਾ ਮੁਤਾਬਕ ਤਰਾਲ ਵਿੱਚ ਇੱਕ ਅੱਤਵਾਦੀ ਖ਼ਿਲਾਫ਼ ਆਪਰੇਸ਼ਨ ਜਾਰੀ ਹੈ।
ਅੱਤਵਾਦੀਆਂ ਦੇ ਖ਼ਿਲਾਫ਼ ਇਸ ਮੁਹਿੰਮ ਵਿੱਚ 42 ਰਾਸ਼ਟਰੀ ਰਾਈਫ਼ਲਜ਼ ਦੇ ਜਵਾਨਾਂ ਦਾ ਸਾਥ ਦੇਣ ਲਈ ਸੀਆਰਪੀਐੱਫ਼ ਦੇ 180 ਬਟਾਲੀਅਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ।
Last Updated : Jun 26, 2019, 11:22 AM IST