ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ ਨੂੰ ਹੋਏ ਇੱਕ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਦੋ ਅਣਪਛਾਤੇ ਅੱਤਵਾਦੀ ਢੇਰ ਕਰ ਦਿੱਤੇ ਹਨ।
ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਕੀਤੇ ਢੇਰ
ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਮੋਛਵਾਹ ਇਲਾਕੇ ਵਿੱਚ ਮੰਗਲਵਾਰ ਦੀ ਰਾਤ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਸ਼ੁਰੂ ਹੋਈ ਮੁਠਭੇੜ ਵਿੱਚ ਘੱਟੋ-ਘੱਟ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ ਹਨ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੰਗਲਵਾਰ ਸ਼ਾਮ 7 ਵਜੇ ਬਡਗਾਮ ਜ਼ਿਲ੍ਹੇ ਦੇ ਚਦੂਰਾ ਖੇਤਰ ਦੇ ਮੋਛਵਾਹ ਵਿਖੇ ਇੱਕ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਰਾਤ 9 ਵਜੇ ਦੇ ਕਰੀਬ ਕੀਤੇ ਗਏ ਸਰਚ ਆਪ੍ਰੇਸ਼ਨ ਦੌਰਾਨ ਜਦੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀਆਂ ਥਾਵਾਂ 'ਤੇ ਗੋਲੀਆਂ ਚਲਾਈਆਂ ਤਾਂ ਸਰਚ ਮੁਠਭੇੜ ਵਿੱਚ ਬਦਲ ਗਈ। ਚਾਰ ਘੰਟੇ ਹੋਈ ਗੋਲੀਬਾਰੀ ਵਿੱਚ ਦੋ ਅੱਤਵਾਦੀ ਮਾਰੇ ਗਏ।
ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਸਮੂਹ ਨਾਲ ਜੁੜੇ ਹੋਣ ਦਾ ਪਤਾ ਲਗਾਇਆ ਜਾ ਰਿਹਾ ਹੈ। ਮੁਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਮਾਰੇ ਗਏ ਅੱਤਵਾਦੀਆਂ ਵਿਚੋਂ ਇੱਕ ਵਿਦੇਸ਼ੀ ਸੀ।