ਸ੍ਰੀਨਗਰ: ਦੇਸ਼ 'ਚ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਖਿਲਾਫ਼ ਕਾਰਵਾਈ ਜਾਰੀ ਹੈ। ਇਸ ਦੇ ਚਲਦੇ ਰੰਜਿਸ਼ਨ ਸ੍ਰੀਨਗਰ ਦੇ ਪੰਥਾ ਵਿਖੇ ਪੁਲਿਸ ਤੇ ਸੀਆਰਪੀਐਫ ਦੇ ਸਾਂਝੇ ਨਾਕੇ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋ ਗਈ।
ਸ੍ਰੀਨਗਰ : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੌਰਾਨ 3 ਅੱਤਵਾਦੀ ਢੇਰ, 1ਏਐਸਆਈ ਸ਼ਹੀਦ - 3 ਅੱਤਵਾਦੀ ਢੇਰ
ਸ੍ਰੀਨੰਗਰ ਦੇ ਪੰਥਾ ਵਿਖੇ ਪੁਲਿਸ ਤੇ ਸੀਆਰਪੀਐਫ ਦੇ ਸਾਂਝੇ ਨਾਕੇ 'ਤੇ ਅੱਤਵਾਦੀਆਂ ਨੇ ਗੋਲਾਬਾਰੀ ਕੀਤੀ ਹੈ। ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ ਮੁਠਭੇੜ 'ਚ 3 ਅੱਤਵਾਦੀਆਂ ਦੇ ਮਾਰੇ ਜਾਣ ਤੇ ਇੱਕ ਪੁਲਿਸ ਅਧਿਕਾਰੀ ਏਐਸਆਈ ਦੇ ਸ਼ਹੀਦ ਹੋਣ ਦੀ ਖ਼ਬਰ ਹੈ।
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ, ਉਸ ਸਮੇਂ ਅੱਤਵਾਦੀਆਂ ਨੇ ਸੁਰੱਖਿਆ ਬਲ ਦੇ ਜਵਾਨਾਂ 'ਤੇ ਮੁੜ ਫਾਈਰਿੰਗ ਸ਼ੁਰੂ ਕਰ ਦਿੱਤੀ। ਇਸ ਮੁਠਭੇੜ ਦੌਰਾਨ ਜਵਾਨਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ 'ਚ ਇੱਕ ਪੁਲਿਸ ਅਧਿਕਾਰੀ ਏਐਸਆਈ ਬਾਬੂ ਰਾਮ ਸ਼ਹੀਦ ਹੋ ਗਏ।
ਖ਼ਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ।
Last Updated : Aug 30, 2020, 12:03 PM IST