ਪੁਲਵਾਮਾ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਮਾਰਵਾਲ ਵਿਖੇ ਮੰਗਲਵਾਰ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਉਦੋਂ ਹੋਈ ਜਦੋਂ ਪੁਲਿਸ ਅਤੇ ਫ਼ੌਜ ਦੀ ਸਾਂਝੀ ਟੀਮ ਨੇ ਇਸ ਖੇਤਰ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਜਾਣਕਾਰੀ ਦੇ ਅਧਾਰ 'ਤੇ ਤਲਾਸ਼ੀ ਮੁਹਿੰਮ ਚਲਾਈ।