ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸੱਤ ਘੰਟਿਆਂ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇੱਕ ਸੰਯੁਕਤ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਤ੍ਰਾਲ ਵਿਚ ਇਹ ਦੂਜੀ ਮੁਠਭੇੜ ਹੈ ਅਤੇ 48 ਘੰਟਿਆਂ ਵਿਚ ਤੀਜੀ। ਇਸ ਦੀ ਪੁਸ਼ਟੀ ਕਰਦਿਆਂ ਜੰਮੂ ਕਸ਼ਮੀਰ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਹੋਈ ਸੀ।