ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇਸ਼ ਦੀ ਇੱਕ ਸਰਬੋਤਮ ਯੂਨੀਵਰਸਿਟੀ ਹੈ, ਜੋ ਕਿ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਵਿਵਾਦਾਂ ਵਿੱਚ ਚੱਲ ਰਹੀ ਹੈ। ਭਾਵੇਂ ਇਹ ਹੋਸਟਲ ਦੀਆਂ ਫੀਸਾਂ ਨੂੰ ਲੈ ਕੇ ਹੋਵੇ, ਸਿਟੀਜ਼ਨਸ਼ਿਪ ਸੋਧ ਐਕਟ ਵਿਰੁੱਧ ਪ੍ਰਦਰਸ਼ਨਾਂ, ਜਾਂ ਕੈਂਪਸ ਦੇ ਅੰਦਰ ਹਾਲ ਵਿੱਚ ਹੋਈ ਹਿੰਸਾ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਜੇਐਨਯੂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜੇਐਨਯੂ ਦੇ ਵੀਸੀ ਪ੍ਰੋਫੈਸਰ ਐਮ ਜਗਦੀਸ਼ ਕੁਮਾਰ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜੇਐਨਯੂ ਵਿਵਾਦਾਂ ਨੂੰ ਲੈ ਕੇ ਕਈ ਸਵਾਲਾਂ ਦੇ ਜਵਾਬ ਦਿੱਤੇ।
ਜੇਐਨਯੂ ਵਿੱਚ ਚੱਲ ਰਹੀ ਹਿੰਸਾ ਨੂੰ ਲੈ ਕੇ ਜਗਦੀਸ਼ ਕੁਮਾਰ ਨੇ ਕਿਹਾ ਕਿ ਕੈਂਪਸ ਵਿੱਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਅਧਿਆਪਕ ਅਤੇ ਵਿਦਿਆਰਥੀ ਕੈਂਪਸ ਵਿੱਚ ਵਿਰੋਧ ਕਰ ਰਹੇ ਹਨ ਜੋ ਕਿ ਕੈਂਪਸ ਦੀ ਛਵੀ ਨੂੰ ਖ਼ਰਾਬ ਕਰ ਰਹੇ ਹਨ।