ਨਵੀਂ ਦਿੱਲੀ: ਗਾਜ਼ੀਪੁਰ ਬਾਰਡਰ ਦੇ ਯੂਪੀ ਗੇਟ ਉੱਤੇ ਕਿਸਾਨ ਦੇ ਅੰਦੋਲਨ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਇਸ ਕਿਸਾਨ ਅੰਦੋਲਨ ਨੇ 32 ਸਾਲ ਪਹਿਲਾਂ ਦੇ ਇੱਕ ਕਿਸਾਨ ਅੰਦੋਲਨ ਦੀਆਂ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ। 1988 ਵਿੱਚ ਕਿਸਾਨਾਂ ਨੇ ਮਹਿੰਦਰ ਸਿੰਘ ਟਿਕੈਤ ਦੀ ਅਗਵਾਈ ਵਿੱਚ ਦਿੱਲੀ ਕੂਚ ਕੀਤਾ ਸੀ। ਹੁਣ ਉਨ੍ਹਾਂ ਦੇ ਪੁੱਤਰ ਰਾਕੇਸ਼ ਟਿਕੈਤ ਯੂਪੀ ਗੇਟ ਉੱਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ। 1988 ਦੇ ਕਿਸਾਨ ਅੰਦੋਲਨ ਵਿੱਚ ਸਰਕਾਰ ਨੂੰ ਕਿਸਾਨਾਂ ਦੀ ਮੰਗਾਂ ਅੱਗੇੇ ਝੁੱਕਣਾ ਪਿਆ ਸੀ।
ਆਪਣੀਆਂ ਮੰਗਾਂ 'ਤੇ ਕਾਇਮ
ਯੂਪੀ ਗੇਟ ਉੱਤੇ ਸਰਦ ਰਾਤ ਵਿੱਚ ਕਿਸਾਨ ਅੰਦੋਲਨ ਵਿੱਚ ਬੈਠੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਵੱਲੋਂ ਕੀਤੇ ਗਏ ਕਿਸਾਨ ਅੰਦੋਲਨ ਦੌਰਾਨ ਉਸ ਵੇਲੇ ਦੀ ਸਰਕਾਰ ਕਿਸਾਨਾਂ ਦੀ ਗੱਲ ਮੰਨਦੀ ਸੀ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੀ ਸੀ ਪਰ ਹੁਣ ਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਹੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲੰਬਾ ਚੱਲੇਗਾ। ਉਨ੍ਹਾਂ ਦੱਸਿਆ ਕਿ ਜੋ 30 ਦਸੰਬਰ ਨੂੰ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਹੋਣੀ ਹੈ, ਉਸ ਵਿੱਚ ਅਸੀਂ ਆਪਣੀ ਮੰਗਾਂ ਨੂੰ ਦੁਹਰਾਵਾਂਗੇ।