ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਨਾਲ ਲੜ ਰਹੇ ਪਹਿਲੀ ਲਾਈਨ ਵਿੱਚ ਕੋਰੋਨਾ ਯੋਧਿਆਂ ਵਿੱਚ ਸ਼ਾਮਲ ਪੁਲਿਸ ਕਰਮਚਾਰੀਆਂ ਲਈ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਸੇਵਾਮੁਕਤ ਏਸੀਪੀ ਭਾਨੂਪ੍ਰਤਾਪ ਬਰਗੇਜ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਕੋਰੋਨਾ ਮਹਾਂਮਾਰੀ ਦੌਰਾਨ ਡਿਊਟੀ ’ਤੇ ਲੱਗੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਦਾ ਮੁੱਦਾ ਹੀ ਨਹੀਂ ਚੁੱਕਿਆ, ਬਲਕਿ ਸੇਵਾਵਾਂ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਦੇ ਮਨੋਬਲ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਉਤਸ਼ਾਹਤ ਕਰਨ ਲਈ 'ਜੋਖਮ ਭੱਤੇ' ਜਾਂ ਬੋਨਸ ਦੇ ਰੂਪ ਵਿੱਚ ਵੀ ਪ੍ਰੋਤਸਾਹਨ ਦੇਣ ਮੰਗ ਕੀਤੀ ਗਈ ਹੈ।
ਸੇਵਾਮੁਕਤ ਏਸੀਪੀ ਭਾਨੂਪ੍ਰਤਾਪ ਬਰਗੇਜ ਵਲੋਂ ਦਾਇਰ ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮੱਧ ਪ੍ਰਦੇਸ਼ ਤੇ ਲੁਧਿਆਣਾ ਵਿੱਚ ਪੁਲਿਸ ਮੁਲਾਜ਼ਮਾਂ ਦੇ ਕੋਰੋਨਾ ਵਾਇਰਸ ਕਾਰਨ ਮੌਤ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਦੇਸ਼ ਭਰ ਵਿੱਚ ਪੁਲਿਸ ਮੁਲਾਜ਼ਮਾਂ ਦੇ ਕੋਰੋਨਾ ਪੀੜਤ ਹੋਣ ਦੀਆਂ ਘਟਨਾਵਾਂ ਸੰਕੇਤ ਦਿੰਦੀਆਂ ਹਨ ਕਿ ਪੁਲਿਸ ਨੂੰ ਵੀ ਸੁਰੱਖਿਆ ਦੀ ਜ਼ਰੂਰਤ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤਾਲਾਬੰਦੀ ਦੌਰਾਨ ਡਿਊਟੀ ਉੱਤੇ ਤੈਨਾਤ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਅਤੇ ਸਿਹਤ ਲਈ ਜ਼ਰੂਰੀ ਕਦਮ ਚੁੱਕਣ। ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰ ਦਾ ਮਨੋਬਲ ਉੱਚਾ ਚੁੱਕ ਕੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇ ਕੇ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ।
ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਕਰਮਚਾਰੀਆਂ ਨੂੰ ਸਿਹਤ ਕਰਮਚਾਰੀਆਂ ਦੇ ਨਾਲ ਡਿਊਟੀ 'ਤੇ ਲਗਾਇਆ ਜਾਂਦਾ ਹੈ ਜਿਸ ਨਾਲ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਕੋਰੋਨਾ ਦੇ ਖਤਰੇ ਵਿੱਚ ਆ ਜਾਂਦੇ ਹਨ। ਇਸ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਵਾਇਰਸ ਦੀ ਲਾਗ ਹੋਣ ਦਾ ਵੀ ਖ਼ਤਰਾ ਹੈ।