ਨਵੀਂ ਦਿੱਲੀ: ਅਯੁੱਧਿਆ ਵਿਵਾਦ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਣਾਇਆ ਜਾਵੇਗਾ। ਇਸ ਦੇ ਮੁੱਦੇਨਜ਼ਰ ਪੁਲਿਸ ਤੇ ਪ੍ਰਸ਼ਾਸਨ ਵਲੋਂ ਸਖ਼ਤ ਕਦਮ ਚੁੱਕੇ ਦਜਾ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆਂ ਉੱਤੇ ਵੀ ਸਰਕਾਰ ਤੇ ਪ੍ਰਸ਼ਾਸਨ ਸਖ਼ਤ ਟਿਕਾ ਕੇ ਬੈਠਾ ਹੈ।
ਅਯੁੱਧਿਆ ਮਾਮਲੇ ਉੱਤੇ ਕਿਸੇ ਵੀ ਤਰ੍ਹਾਂ ਦੀ ਵਿਵਾਦਗ੍ਰਸਤ ਟਿੱਪਣੀ ਕਰਨ ਵਾਲਾ ਹਰੇਕ ਵਿਅਕਤੀ ਗ੍ਰਿਫ਼ਤਾਰ ਹੋਵੇਗਾ ਜਾਂ ਉਸ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ। ਇਸ ਸੰਬੰਧੀ ਪਹਿਲਾ ਮਾਮਲਾ ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ ’ਚ ਦਰਜ ਹੋ ਚੁੱਕਾ ਹੈ। ਇਹ ਮਾਮਲਾ 56 ਸਾਲਾਂ ਇੱਕ ਵਿਅਕਤੀ ਵਿਰੁੱਧ ਦਰਜ ਹੋ ਚੁੱਕਾ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਆਗਰਾ ਰੋਡ ਦੇ ਨਿਵਾਸੀ ਨੇ ਇਤਰਾਜ਼ਯੋਗ ਪੋਸਟ ਸ਼ੇਅਰ ਕੀਤੀ ਸੀ। ਅਧਿਕਾਰੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਤੇ ਇਸ ਵੇਲੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਿਸ ਦੀ ਟੀਮ ਨੂੰ ਜਿਵੇਂ ਹੀ ਇਸ ਬਾਰੇ ਜਾਣਕਾਰੀ ਮਿਲੀ, ਉਸ ਸਮੇਂ ਬਣਦੀ ਧਾਰਾ ਦੇ ਆਧਾਰ ’ਤੇ (ਨਫ਼ਰਤ ਫੈਲਾਉਣ ਵਾਲੇ ਕੰਮ ਕਰਨ) ਅਧੀਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸਨਿੱਚਰਵਾਰ ਨੂੰ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਮਿਲੀ ਹੈ ਕਿ ਇਸੇ ਮੁਲਜ਼ਮ ਨੂੰ ਪਿਛਲੇ ਤਿੰਨ ਮਹੀਨਿਆਂ ਦੌਰਾਨ 2 ਮਾਮਲਿਆਂ ’ਚ ਪਹਿਲਾਂ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।