ਪੰਜਾਬ

punjab

ETV Bharat / bharat

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਜੇ ਵੀ ਵੈਂਟੀਲੇਟਰ 'ਤੇ, ਹਾਲਤ ਗੰਭੀਰ: ਆਰਮੀ ਹਸਪਤਾਲ - ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਥਿਤੀ ਬਾਰੇ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਸੋਮਵਾਰ ਨੂੰ ਜਾਰੀ ਕੀਤੇ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਉਨ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਉਹ ਵੈਂਟੀਲੇਟਰ 'ਤੇ ਹਨ।

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਜੇ ਵੀ ਵੈਂਟੀਲੇਟਰ 'ਤੇ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਜੇ ਵੀ ਵੈਂਟੀਲੇਟਰ 'ਤੇ

By

Published : Aug 17, 2020, 2:17 PM IST

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਆਰਮੀ ਹਸਪਤਾਲ ਨੇ ਸੋਮਵਾਰ ਸਵੇਰੇ ਜਾਰੀ ਕੀਤੇ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਪ੍ਰਣਬ ਮੁਖਰਜੀ ਦੀ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਦਿੱਲੀ ਕੈਂਟ ਵਿੱਚ ਸਥਿਤ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵੱਲੋਂ ਜਾਰੀ ਕੀਤੇ ਮੈਡੀਕਲ ਬੁਲੇਟਿਨ ਵਿੱਚ ਪ੍ਰਣਬ ਮੁਖਰਜੀ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਉਹ ਅਜੇ ਵੀ ਵੈਂਟੀਲੇਟਰ 'ਤੇ ਹਨ।

84 ਸਾਲਾਂ ਪ੍ਰਣਬ ਮੁਖਰਜੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਰਮੀ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦਿਮਾਗ ਵਿੱਚ ਕਲੌਟ ਬਣਨ ਤੋਂ ਬਾਅਦ ਉਨ੍ਹਾਂ ਦਾ ਆਪ੍ਰੇਸ਼ਨ ਕੀਤਾ ਗਿਆ ਸੀ। ਖ਼ੂਨ ਦੇ ਇੱਕ ਗਤਲੇ ਨੂੰ ਹਟਾਉਣ ਲਈ ਇਹ ਸਰਜਰੀ ਕੀਤੀ ਗਈ ਸੀ।

ਇਲਾਜ ਦੌਰਾਨ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪੌਜ਼ੀਟਿਵ ਆਈ ਸੀ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਪਿਤਾ ਦੇ ਮਹੱਤਵਪੂਰਣ ਮਾਪਦੰਡ ਸਥਿਰ ਬਣੇ ਹੋਏ ਹਨ।

ABOUT THE AUTHOR

...view details