ਅਲਵਰ: ਹਰਿਆਣਾ ਦੀ ਸਰਹੱਦ 'ਤੇ ਕਿਸਾਨਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਈ.ਟੀ.ਵੀ. ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਯੋਗੇਂਦਰ ਯਾਦਵ ਨੇ ਕਿਹਾ ਕਿ ਕਿਸਾਨੀ ਦਾ ਹੌਂਸਲਾ ਦਿਨੋ ਦਿਨ ਵਧਦਾ ਜਾ ਰਿਹਾ ਹੈ। 26 ਜਨਵਰੀ ਤੋਂ ਬਾਅਦ 1 ਫਰਵਰੀ ਨੂੰ ਸੰਸਦ ਦਾ ਘਿਰਾਓ ਕੀਤਾ ਜਾਵੇਗਾ, ਉਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਚੀਜ਼ ਅੱਗੇ ਝੁਕਣਾ ਹੋਵੇਗਾ। ਸਰਕਾਰ ਬਿੱਲ ਵਿੱਚ ਸੋਧ ਕਰਨ ਲਈ ਤਿਆਰ ਹੈ, ਅਜਿਹੀ ਸਥਿਤੀ ਵਿੱਚ ਇਹ ਸਾਫ ਹੈ ਕਿ ਬਿੱਲ 'ਚ ਕਮੀ ਹੈ।
ਦੱਸ ਦਈਏ ਕਿ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਅੜੇ ਹੋਏ ਹਨ, ਫਿਰ ਸਰਕਾਰ ਸੋਧ ਲਈ ਤਿਆਰ ਨਜ਼ਰ ਆ ਰਹੀ ਹੈ। 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਦਾ ਐਲਾਨ ਕੀਤਾ ਹੈ। ਯੋਗੇਂਦਰ ਯਾਦਵ ਨੇ ਕਿਹਾ ਕਿ ਸਰਕਾਰ ਸਰਮਾਏਦਾਰਾਂ ਦੇ ਹੱਥਾਂ ਵਿੱਚ ਵਿਕਦੀ ਹੈ। ਉਨ੍ਹਾਂ ਕਿਹਾ ਕਿ ਦਿਨੋ ਦਿਨ ਕਿਸਾਨ ਮਜ਼ਬੂਤ ਹੋ ਰਹੇ ਹਨ। 26 ਜਨਵਰੀ ਤੋਂ ਬਾਅਦ, ਕਿਸਾਨ 1 ਫਰਵਰੀ ਨੂੰ ਸੰਸਦ ਦਾ ਘਿਰਾਓ ਕਰਨ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਸੜਕਾਂ ‘ਤੇ ਹਨ, ਪਰ ਸਰਕਾਰ ਇਸ ਗੱਲ ‘ਤੇ ਅੜੀ ਹੋਈ ਹੈ, ਸਿਰਫ ਗੱਲਬਾਤ ਰਾਹੀਂ ਗੁੰਮਰਾਹ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।