ਪੰਜਾਬ

punjab

ETV Bharat / bharat

ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ - ਫੈਕਟਰੀ ਵਿੱਚ ਧਮਾਕਾ

ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇੱਕ ਫੈਕਟਰੀ 'ਚ ਹੋਏ ਧਮਾਕੇ ਵਿੱਚ 5 ਲੋਕਾਂ ਦੀ ਮੌਤ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ।

explosion at a chemical factory in maharashtras
ਫ਼ੋਟੋ

By

Published : Jan 11, 2020, 11:23 PM IST

ਮੁੰਬਈ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਖੇ ਸਥਿਤ ਇੱਕ ਰਸਾਇਣਕ ਫੈਕਟਰੀ ਵਿੱਚ ਸ਼ਨਿਵਾਰ ਦੇਰ ਸ਼ਾਮ ਧਮਾਕਾ ਹੋ ਗਿਆ। ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ।

ਫ਼ੋਟੋ

ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਸ਼ਾਮ ਕਰੀਬ 7 ਬਜ ਕੇ 20 ਮਿੰਟ 'ਤੇ ਹੋਇਆ। ਫਿਲਹਾਲ ਫੈਕਟਰੀ ਵਿੱਚ ਫਸੇ ਹੋਏ ਕਰਮਚਾਰੀਆਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਫ਼ੋਟੋ

ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਇਸ ਹਾਦਸੇ 'ਚ ਮਰਨ ਵਾਲਿਆ ਦੇ ਪੀੜਤ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜੋ- ਕੋਲਕਾਤਾ ਪਹੁੰਚੇ PM ਮੋਦੀ, ਰਾਜਭਵਨ ਵਿੱਚ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ

ABOUT THE AUTHOR

...view details