ਮੁੰਬਈ : ਮਹਾਂਰਾਸ਼ਟਰ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਅੱਜ ਭਾਜਪਾ ਪਾਰਟੀ ਦੀ ਮੁੰਬਈ ਵਿੱਚ ਬੈਠਕ ਹੋਈ। ਇਸ ਬੈਠਕ ਵਿੱਚ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ।
ਭਾਜਪਾ ਵਿਧਾਇਕ ਦਲ ਦੀ ਇਸ ਬੈਠਕ ਵਿੱਚ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਸ ਦੌਰਾਨ ਕੁੱਝ ਆਜ਼ਾਦ ਉਮੀਦਵਾਰਾਂ ਨੇ ਭਾਜਪਾ ਪਾਰਟੀ ਨੂੰ ਸਮਰਥਨ ਦੇਣ ਦੀ ਗੱਲ ਆਖੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੱਸਾ ਨਹੀਂ ਲਿਆ। ਅਮਿਤ ਸ਼ਾਹ ਨੇ ਇਸ ਬੈਠਕ ਤੋਂ ਪਹਿਲਾਂ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਪਾਰਟੀ ਦੇ ਉਪ ਪ੍ਰਧਾਨ ਅਵਿਨਾਸ਼ ਖੰਨਾ ਨੂੰ ਨਿਗਰਾਨ ਨਿਯੁਕਤ ਕੀਤਾ ਹੈ।
ਦੱਸਣਯੋਗ ਹੈ ਕਿ ਮੌਜੂਦਾ ਸਦਨ ਦੇ ਨੇਤਾ ਦਵੇਂਦਰ ਫੜਨਵੀਸ ਨੇ ਮੰਗਲਵਾਰ ਨੂੰ ਅਗਲੇ ਪੰਜ ਸਾਲਾਂ ਲਈ ਮੁੱਖ ਮੰਤਰੀ ਬਣੇ ਰਹਿਣ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਸੀ ਕਿ ਅਗਲੇ ਪੰਜ ਸਾਲਾਂ ਤੱਕ ਉਹ ਹੀ ਸੂਬੇ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸਾਂਭਣਗੇ।
ਇਹ ਵੀ ਪੜ੍ਹੋ : ਨੇਤਾਵਾਂ ਅਤੇ ਸਰਕਾਰੀ ਅਫਸਰਾਂ 'ਤੇ 13 ਹਜ਼ਾਰ ਕਰੋੜ ਰੁਪਏ ਬਕਾਇਆ ਬਿਜਲੀ ਦਾ ਬਿੱਲ
ਦੂਜੇ ਪਾਸੇ ਸੂਬੇ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਭਾਜਪਾ ਅਤੇ ਸ਼ਿਵਸੈਨਾ ਵਿਚਾਲੇ ਤਣਾਅ ਜਾਰੀ ਹੈ। ਭਾਜਪਾ ਵੱਲੋਂ ਇਹ ਉਮੀਦ ਕੀਤੀ ਜਾ ਰਹੀ ਹੈ ਉਨ੍ਹਾਂ ਦੀ ਗਠਜੋੜ ਪਾਰਟੀ ਸ਼ਿਵਸੈਨਾ ਉਨ੍ਹਾਂ ਉੱਤੇ 50-50 ਫਾਰਮੂਲੇ ਤਹਿਤ ਸਰਕਾਰ ਬਣਾਉਣ ਨੂੰ ਲੈ ਕੇ ਦਬਾਅ ਨਹੀਂ ਬਣਾਏਗੀ। ਸ਼ਿਵਸੈਨਾ ਨੇ ਭੱਲਕ ਆਪਣੇ ਵਿਧਾਇਕ ਦਲ ਦੀ ਬੈਠਕ ਸੱਦੀ ਹੈ।