ਪਟਨਾ: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੂਰੇ ਦੇਸ਼ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਉਥੇ ਸੋਮਵਾਰ ਨੂੰ ਦਿੱਲੀ ਦੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਆਗੂਆਂ ਵਿੱਚੋਂ ਗੁਰਨਾਮ ਸਿੰਘ ਚਢੂਨੀ ਪਟਨਾ ਪੁੱਜੇ ਹਨ। ਪਟਨਾ ਹਵਾਈ ਅੱਡੇ 'ਤੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਬਿਹਾਰ ਦੇ ਕਿਸਾਨ ਜਾਗਰੂਕ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਨੂੰ ਕੌਡੀਆਂ ਦੇ ਭਾਅ ਵੇਚਣਾ ਪੈ ਰਿਹਾ ਹੈ।
ਕਿਸਾਨਾਂ ਨੂੰ ਜਾਗਰੂਕ ਕਰਨ ਬਿਹਾਰ ਆਏ ਕਿਸਾਨ ਆਗੂ
ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਇਥੇ ਬਿਹਾਰ ਵਿੱਚ ਮੱਕੀ ਦੀ ਫ਼ਸਲ 800 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਿਸਾਨ ਵੇਚ ਰਹੇ ਹਨ, ਜਦਕਿ ਐਮਐਸਪੀ 1800 ਰੁਪਏ ਹੈ। ਇਸੇ ਤਰ੍ਹਾਂ ਝੋਨੇ ਦੀ ਫ਼ਸਲ 1000 ਰੁਪਏ ਕੁਇੰਟਲ ਵੇਚਣੀ ਪੈ ਰਹੀ ਹੈ। ਨਿਸ਼ਚਿਤ ਤੌਰ 'ਤੇ ਇਥੇ ਕਿਸਾਨ ਜਾਗਰੂਕ ਨਹੀਂ ਹਨ। ਕਿਸਾਨ ਕਿਸੇ ਵੀ ਮੁੱਲ 'ਤੇ ਆਪਣੀ ਫ਼ਸਲ ਵੇਚ ਦਿੰਦੇ ਹਨ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹੀ ਉਹ ਇਥੇ ਬਿਹਾਰ ਆਏ ਹਨ।