ਨਵੀਂ ਦਿੱਲੀ: 3 ਦਸੰਬਰ ਨੂੰ ਕਿਸਾਨਾਂ ਅਤੇ ਕੇਂਦਰੀ ਮੰਤਰੀ ਵਿਚਾਲੇ 7:30 ਘੰਟੇ ਚੱਲੀ ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ ਅਤੇ 5 ਦਸੰਬਰ ਨੂੰ ਅਗਲੀ ਮੀਟਿੰਗ ਲਈ ਕਿਹਾ ਗਿਆ ਹੈ, ਜਿਸ ਦਾ ਸਮਾਂ ਬਾਅਦ ਦੁਪਹਿਰ 2 ਵਜੇ ਦਾ ਰੱਖਿਆ ਗਿਆ ਹੈ।
ਲੰਬੀ ਗੱਲਬਾਤ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਹਿਰਦਯ ਪੂਰਨ ਗੱਲਬਾਤ ਹੋਈ ਹੈ ਅਤੇ ਸਰਕਾਰ ਖੁਲ੍ਹੇ ਮਨ ਨਾਲ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਨੁਕਤਿਆਂ ਉੱਤੇ ਕਿਸਾਨ ਸਹਿਮਤ ਬਣੀ ਹੈ। ਸਰਕਾਰ APMC ਨੂੰ ਮਜ਼ਬੂਤ ਬਣਾਉਣ ਉੱਤੇ ਵੀ ਵਿਚਾਰ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ ਕਿਉਂਕਿ ਦਿੱਲੀ ਦੇ ਲੋਕਾਂ ਨੂੰ ਇਸ ਨਾਲ ਕਾਫੀ ਪਰੇਸ਼ਾਨੀ ਹੋ ਰਹੀ ਹੈ। ਹਾਂਲਾਕਿ ਖੇਤੀਬਾੜੀ ਮੰਤਰੀ ਨੇ ਮੰਨਿਆ ਹੈ ਕਿ ਕਿਸਾਨ ਨਾਲ ਅੰਦੋਲਨ ਖ਼ਤਮ ਕਰਨ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਹੋਈ ਹੈ। ਖੇਤੀ ਮੰਤਰੀ ਨੇ ਪਹਿਲੇ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਐਮਐਸਪੀ ਜਾਰੀ ਅਤੇ ਅੱਗੇ ਵੀ ਜਾਰੀ ਰਹੇਗੀ।
ਮੀਟਿੰਗ ਤੋਂ ਬਾਅਦ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਕੋਈ ਗੱਲ ਬਣ ਪਾਏਗੀ ਕਿਉਂਕਿ ਸਾਡੀ ਮੰਗ ਹੈ ਕਿ ਤਿੰਨ ਨਵੇਂ ਕਾਨੂੰਨ ਰੱਦ ਕੀਤੇ ਜਾਣ ਅਤੇ ਐਮਐਸਪੀ ਉੱਤੇ ਕਾਨੂੰਨ ਲਾਇਆ ਜਾਵੇ, ਜੋ ਸਰਕਾਰ ਨੇ ਮੰਨਣਾ ਨਹੀਂ ਹੈ ਅਤੇ ਜਦੋਂ ਤੱਕ ਇਹ ਤਿੰਨ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਅਸੀਂ ਅੰਦੋਲਨ ਜਾਰੀ ਰਖਾਗੇਂ।
ਕਿਸਾਨਾਂ ਨੇ ਸਰਕਾਰ ਨੂੰ ਸੌਪਿਆ 10 ਪੰਨਿਆ ਦਾ ਡਰਾਫਟ