ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਵਿੱਢਿਆ ਕਿਸਾਨੀ ਸੰਘਰਸ਼ 14ਵੇਂ ਦਿਨ 'ਚ ਦਾਖਿਲ ਹੋ ਗਿਆ ਹੈ। ਬੀਤੇ ਦਿਨ ਹੋਈ ਕਿਸਾਨਾਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਕਿਸਾਨਾਂ ਨੇ ਕੇਂਦਰ ਨਾਲ ਹੋਣ ਵਾਲੀ ਬੈਠਕ ਨੂੰ ਰੱਦ ਕਰ ਦਿੱਤਾ ਹੈ।
'ਸਰਕਾਰ ਕਾਨੂੰਨਾਂ 'ਚ ਸੋਧ ਕਰਨ ਲਈ ਤਿਆਰ'

ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਦਾ ਕਹਿਣਾ ਹੈ ਕਿ ਕੇਂਦਰ ਕਾਨੂੰਨਾਂ ਨੂੰ ਰੱਦ ਨਹੀਂ ਕਰਨਾ ਚਾਹੁੰਦੀ ਪਰ ਸੋਧ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਇਸ ਬਾਬਤ ਫੈਸਲਾ ਕਰਨਗੀਆਂ ਤੇ ਕੋਈ ਨਤੀਜੇ 'ਤੇ ਪਹੁੰਚਣਗੀਆਂ।
ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ
ਕਿਸਾਨ ਜਥੇਬੰਦੀਆਂ ਦੀ ਮੀਟਿੰਗ 12 ਵਜੇ ਸਿੰਘੂ ਬਾਰਡਰ 'ਤੇ ਹੋਵੇਗੀ। ਜਾਣਕਾਰੀ ਦਿੰਦੇ ਹੋਏ ਕਿਸਾਨ ਸਭਾ ਦੇ ਜਰਨਲ ਸੱਕਤਰ ਨੇ ਕਿਹਾ ਕਿ ਸਰਕਾਰ ਕਾਨੂੰਨ ਵਾਪਿਸ ਲੈਣ ਨੂੰ ਤਿਆਰ ਨਹੀਂ ਹੈ। ਕਿਸਾਨ ਮੀਟਿੰਗ ਕਰ ਅਗਲੀ ਰਣਨੀਤੀ ਬਣਾਉਣਗੇ ਤੇ ੲਸ ਬਾਬਤ ਫੈਸਲਾ ਲੈਣਗੇ।