ਪੰਜਾਬ

punjab

ETV Bharat / bharat

ਕਿਸਾਨੀ ਅੰਦੋਲਨ ਦਾ ਰੇੜਕਾ ਜਾਰੀ: ਰਜਾਈਆਂ 'ਚ ਮੰਤਰੀ, ਠੰਢ 'ਚ ਹੱਕਾਂ ਲਈ ਲੜ ਰਹੇ ਕਿਸਾਨ

ਕਿਸਾਨ ਅੰਦੋਲਨ
ਕਿਸਾਨ ਅੰਦੋਲਨ

By

Published : Jan 6, 2021, 9:20 AM IST

Updated : Jan 6, 2021, 11:00 PM IST

19:21 January 06

ਇਹ ਕਿਸਾਨ ਵਿਰੋਧੀ ਬਿੱਲ ਹਨ: ਕੈਪਟਨ

ਫ਼ੋਟੋ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਅਸੀਂ ਆਪਣੇ ਦਿਮਾਗ ਵਿੱਚ ਬਹੁਤ ਸਪੱਸ਼ਟ ਹਾਂ, ਕਿ ਇਹ ਕਿਸਾਨ ਵਿਰੋਧੀ ਬਿੱਲ ਹਨ। ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕਰਾਂਗੇ। 

18:27 January 06

ਇਸ ਦਾ ਹੱਲ ਪ੍ਰਧਾਨ ਮੰਤਰੀ ਦੇ ਪੱਧਰ 'ਤੇ ਹੀ ਲੱਭਣਾ ਪਵੇਗਾ: ਕੈਪਟਨ ਅਮਰਿੰਦਰ

ਫ਼ੋਟੋ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦਾ ਹੱਲ ਪ੍ਰਧਾਨ ਮੰਤਰੀ ਦੇ ਪੱਧਰ 'ਤੇ ਹੀ ਲੱਭਣਾ ਪਵੇਗਾ। ਉਨ੍ਹਾਂ ਨੂੰ ਆਪਣੇ ਮੰਤਰੀਆਂ ਅਤੇ ਗ੍ਰਹਿ ਮੰਤਰੀ ਦੇ ਨਾਲ ਬੈਠ ਕੇ ਹੱਲ ਕਰਨ ਲਈ ਆਉਣਾ ਚਾਹੀਦਾ ਹੈ। ਇਹ ਆਖਰਕਾਰ ਪ੍ਰਧਾਨ ਮੰਤਰੀ ਨੂੰ ਲੱਭਣਾ ਪਵੇਗਾ। 

18:13 January 06

ਮੇਰੀ ਹਮਦਰਦੀ ਕਿਸਾਨਾਂ ਨਾਲ 101 ਫ਼ੀਸਦ ਹੈ: ਕੈਪਟਨ ਅਮਰਿੰਦਰ

ਫ਼ੋਟੋ

ਖੇਤੀ ਕਾਨੂੰਨ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਉੱਤੇ ਬੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਵਿਰੋਧ ਕਰਨ ਦਾ ਪੂਰਾ ਅਧਿਕਾਰ ਹੈ। ਮੇਰੀ ਹਮਦਰਦੀ ਕਿਸਾਨਾਂ ਨਾਲ 101 ਫ਼ੀਸਦ ਹੈ, ਉਥੇ ਬਜ਼ੁਰਗ ਆਦਮੀ ਅਤੇ ਔਰਤਾਂ ਬੈਠੀਆਂ ਹਨ ਅਤੇ ਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਪਿਛਲੀਆਂ ਰਿਪੋਰਟਾਂ ਤੱਕ 55 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀਆਂ ਜਾਨਾਂ ਕੁਰਬਾਨ ਕਰ ਰਹੇ ਹਨ। 

14:42 January 06

ਕਿਸਾਨਾਂ ਨੇ ਤੰਬੂ 'ਚ ਮੀਂਹ ਦੇ ਪਾਣੀ ਨੂੰ ਰੋਕਣ ਲਈ ਬਣਾਈ ਕੰਧ

ਫ਼ੋਟੋ

ਟਿੱਕਰੀ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਤੰਬੂ ਵਿੱਚ ਮੀਂਹ ਦੇ ਪਾਣੀ ਨੂੰ ਰੋਕਣ ਲਈ ਸੀਮੈਂਟ, ਬੱਜਰੀ ਅਤੇ ਇੱਟਾਂ ਦੀ ਵਰਤੋਂ ਕਰਦਿਆਂ ਇੱਕ ਕੰਧ ਉਸਾਰੀ। ਇਸ ਦੌਰਾਨ ਇੱਕ ਪ੍ਰਦਰਸ਼ਨਕਾਰੀ ਨੇ ਕਿਹਾ ਕਿ “ਮੀਂਹ ਕਾਰਨ ਸਾਡੇ ਤੰਬੂ ਪਾਣੀ ਨਾਲ ਭਰੇ ਹੋਏ ਸਨ ਜਿਸ ਕਰਕੇ ਉਨ੍ਹਾਂ ਨੂੰ ਸਾਰੀ ਰਾਤ ਬੈਠਣਾ ਪਿਆ। ਅਸੀਂ ਕੰਧ ਬਣਾਉਣ ਲਈ ਇੱਟਾਂ ਅਤੇ ਸੀਮੈਂਟ ਦੀ ਵਰਤੋਂ ਕੀਤੀ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਨਿਰਮਾਣ ਦੀ ਯੋਜਨਾ ਬਣਾਈ ਹੈ। 

12:58 January 06

ਸੁਪਰੀਮ ਕੋਰਟ ਨੇ 11 ਜਨਵਰੀ ਤੱਕ ਸੁਣਵਾਈ ਕੀਤੀ ਮੁਲਤਵੀ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਤਿੰਨ ਖੇਤੀ ਕਾਨੂੰਨਾਂ ਸਬੰਧੀ ਸੁਣਵਾਈ 11 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਇੱਕ ਵਕੀਲ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਅਸੀਂ ਕਿਸਾਨਾਂ ਦੀ ਸਥਿਤੀ ਨੂੰ ਸਮਝ ਰਹੇ ਹਾਂ। ਇਸ ਪਟੀਸ਼ਨ ਵਿੱਚ ਵਕੀਲ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਨੂੰਨਾਂ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।

11:31 January 06

ਮੀਂਹ ਅਤੇ ਠੰਢ ਵਿੱਚ ਡੱਟੇ ਕਿਸਾਨ

ਠੰਢ ਅਤੇ ਗੜੇਮਾਰੀ ਹੋਣ ਦੇ ਬਾਵਜੂਦ ਕਿਸਾਨਾਂ ਦੇ ਬੁਲੰਦ ਹੌਂਸਲੇ

ਦਿੱਲੀ ਸਮੇਤ ਉੱਤਰ ਭਾਰਤ ਵਿੱਚ ਹੱਡ ਚੀਰਵੀ ਠੰਢ ਪੈ ਰਹੀ ਹੈ, ਇਸ ਦੇ ਨਾਲ ਪੈ ਰਹੇ ਮੀਂਹ ਨੇ ਠੰਢ ਹੋਰ ਵਧਾ ਦਿੱਤੀ ਹੈ। ਅੱਜ ਸਵੇਰੇ ਹੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ ਹਨ। ਇਸ ਮੁਸੀਬਤ ਭਰੇ ਮੌਸਮ ਵਿੱਚ ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਘਰ ਵਾਪਸੀ ਨਹੀਂ ਕਰਨਗੇ।  

08:22 January 06

ਠੰਢ ਅਤੇ ਗੜੇਮਾਰੀ ਹੋਣ ਦੇ ਬਾਵਜੂਦ ਕਿਸਾਨਾਂ ਦੇ ਬੁਲੰਦ ਹੌਂਸਲੇ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 42ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਰ ਅਜੇ ਤੱਕ ਸਰਕਾਰ ਇਸ ਮੁੱਦੇ 'ਤੇ ਕਿਸਾਨਾਂ ਨੂੰ ਸ਼ਾਂਤ ਨਹੀਂ ਕਰਵਾ ਸਕੀ ਹੈ। ਕਿਸਾਨ ਤਿੰਨੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਗੱਲ 'ਤੇ ਅੜੀ ਹੋਈ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 7 ਬੈਠਕਾਂ ਹੋ ਚੁੱਕੀਆਂ ਹਨ, ਪਰ ਹਰ ਬੈਠਕ ਬੇਸਿੱਟਾ ਰਹੀ ਹੈ।  

7 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਵਿਰੁੱਧ 7 ਜਨਵਰੀ ਨੂੰ ਟਰਕੈਟਰ ਮਾਰਚ ਕੱਢਣਗੇ। ਜੋ ਕਿ 26 ਜਨਵਰੀ ਨੂੰ ਆਉਣ ਵਾਲੇ ਸਮੇਂ ਦਾ ਟ੍ਰੇਲਰ ਹੋਵੇਗਾ। ਉਨ੍ਹਾਂ ਕਿਹਾ ਕਿ ਪੂਰਬੀ ਅਤੇ ਪੱਛਮੀ ਪੈਰੀਫਿਰਲ ਸਮੇਤ ਦਿੱਲੀ ਦੀਆਂ ਚਾਰ ਹੱਦਾਂ 'ਤੇ ਟਰੈਕਟਰ ਮਾਰਚ ਕਢਾਂਗੇ।

8 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ  

ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ ਹੋਈਆਂ 7 ਬੈਠਕਾਂ ਬੇਸਿੱਟਾ ਰਹੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਿੱਥੇ ਸਰਕਾਰ ਪਹਿਲਾਂ ਜਿੱਥੇ ਖੜ੍ਹੀ ਸੀ ਉੱਥੇ ਹੀ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਲੱਕ ਬੰਨ੍ਹ ਲੈਣਾ ਚਾਹੀਦਾ ਹੈ ਕਿ ਲੰਬੇ ਸੰਘਰਸ਼ ਵਿੱਚੋਂ ਕੁਝ ਨਿਕਲੇਗਾ। ਇਸ ਨੂੰ ਲੈ ਕੇ ਹੁਣ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 8 ਜਨਵਰੀ ਨੂੰ ਹੋਵੇਗੀ।  

ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਹਟਾਂਗੇ  

7ਵੇਂ ਗੇੜ ਦੀ ਮੀਟਿੰਗ ਤੋਂ ਬਾਅਦ ਸੀਨੀਅਰ ਕਿਸਾਨ ਆਗੂ ਡਾ.ਦਰਸ਼ਨਪਾਲ ਨੇ ਕਿਹਾ ਸੀ  ਕਿ ਸਰਕਾਰ ਇਹ ਹੁਣ ਸਮਝ ਗਈ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਘੱਟ ਲਈ ਨਹੀਂ ਮੰਨਣਗੇ।  

Last Updated : Jan 6, 2021, 11:00 PM IST

ABOUT THE AUTHOR

...view details