ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਸੁਪਰੀਮ ਕੋਰਟ ਨੇ ਅਗਲੇ ਹੁੱਕਮਾਂ ਤੱਕ ਰੋਕ ਲਗਾ ਦਿੱਤੀ ਹੈ।
ਕਿਸਾਨਾਂ ਨੇ ਸੁਪਰੀਮ ਕੋਰਟ ਦੀ ਕਮੇਟੀ ਨੂੰ ਠੁਕਰਾਇਆ - farmers protest
13:38 January 12
ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਸੁਪਰੀਮ ਕੋਰਟ ਨੇ ਲਾਈ ਰੋਕ
13:26 January 12
ਕਿਸਾਨ ਜਥੇਬੰਦੀਆਂ ਨੂੰ ਨੋਟਿਸ ਜਾਰੀ
ਗਣਤੰਤਰ ਦਿਵਸ 'ਤੇ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੇ ਟਰੈਕਟਰ ਮਾਰਚ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਦਾਇਰ ਕੀਤੀ ਗਈ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਕਿਸਾਨ ਜਥੇਬੰਦੀਆਂ ਨੂੰ ਨੋਟਿਸ ਜਾਰੀ ਕੀਤਾ ਹੈ।
13:26 January 12
ਅੰਦੋਲਨਕਾਰੀ ਕੋਈ ਹੱਲ ਚਾਹੁੰਦੇ ਹਨ ਜਾਂ ਸਮੱਸਿਆ ਨੂੰ ਹੋਰ ਵਧਾਉਣਾ ਚਾਹੁੰਦੇ ਹਨ: ਕੋਰਟ
ਗਣਤੰਤਰ ਦਿਵਸ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਣ ਦੇ ਐਲਾਨ ਨੂੰ ਲੈ ਕੇ ਅਦਾਲਤ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਾਨੂੰ ਇਹ ਸਮਝ ਨਹੀਂ ਆ ਰਿਹਾ ਕਿ ਅੰਦੋਲਨਕਾਰੀ ਕੋਈ ਹੱਲ ਚਾਹੁੰਦੇ ਹਨ ਜਾਂ ਸਮੱਸਿਆ ਨੂੰ ਹੋਰ ਵਧਾਉਣਾ ਚਾਹੁੰਦੇ ਹਨ।
13:05 January 12
ਅਸੀਂ ਕਾਨੂੰਨਾਂ ਨੂੰ ਮੁਅੱਤਲ ਕਰਨ ਦੀ ਯੋਜਨਾ ਬਣਾ ਰਹੇ ਹਾਂ: CJI
ਸੀਜੇਆਈ ਨੇ ਕਿਹਾ ਕਿ ਕਮੇਟੀ ਇਸ ਕੇਸ ਵਿੱਚ ਨਿਆਂ ਪ੍ਰਕਿਰਿਆ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਾਨੂੰਨਾਂ ਨੂੰ ਮੁਅੱਤਲ ਕਰਨ ਦੀ ਯੋਜਨਾ ਬਣਾ ਰਹੇ ਹਾਂ ਪਰ ਅਣਮਿਥੇ ਸਮੇਂ ਲਈ ਨਹੀਂ।
12:59 January 12
ਪ੍ਰਧਾਨ ਮੰਤਰੀ ਮੋਦੀ ਇਸ ਕੇਸ ਵਿੱਚ ਕੋਈ ਧਿਰ ਨਹੀਂ: ਸੀਜੇਆਈ
ਐਡਵੋਕੇਟ ਐਮਐਲ ਸ਼ਰਮਾ ਨੇ ਕਿਹਾ ਕਿ ਕਿਸਾਨ ਕਹਿ ਰਹੇ ਹਨ ਕਿ ਬਹੁਤ ਸਾਰੇ ਵਿਅਕਤੀ ਵਿਚਾਰ ਵਟਾਂਦਰੇ ਲਈ ਆਏ ਸਨ, ਪਰ ਪ੍ਰਧਾਨ ਮੰਤਰੀ ਨਹੀਂ ਆਏ। ਅਸੀਂ ਪ੍ਰਧਾਨ ਮੰਤਰੀ ਨੂੰ ਜਾਣ ਲਈ ਨਹੀਂ ਕਹਿ ਸਕਦੇ। ਸੀਜੇਆਈ ਦਾ ਕਹਿਣਾ ਹੈ ਕਿ ਉਹ ਇਸ ਕੇਸ ਵਿੱਚ ਕੋਈ ਧਿਰ ਨਹੀਂ ਹੈ।
12:57 January 12
ਇਹ ਕਮੇਟੀ ਸਿਰਫ ਸਾਨੂੰ ਰਿਪੋਰਟ ਕਰੇਗੀ ਪੇਸ਼: ਸੀਜੇਆਈ
ਸੀਜੇਆਈ ਨੇ ਕਿਹਾ ਕਿ ਇਹ ਕਮੇਟੀ ਤੁਹਾਡੇ ਲਈ ਹੀ ਹੋਵੇਗੀ। ਤੁਹਾਡੇ ਵਿੱਚੋਂ ਸਾਰੇ ਲੋਕ ਜਿਨ੍ਹਾਂ ਨੂੰ ਮਸਲੇ ਦੇ ਹੱਲ ਦੀ ਉਮੀਦ ਹੈ ਉਹ ਇਸ ਕਮੇਟੀ ਦੇ ਅੱਗੇ ਜਾਣਗੇ। ਇਹ ਕੋਈ ਆਰਡਰ ਪਾਸ ਨਹੀਂ ਕਰੇਗਾ ਜਾਂ ਤੁਹਾਨੂੰ ਸਜਾ ਨਹੀਂ ਦੇਵੇਗਾ, ਇਹ ਸਿਰਫ ਸਾਨੂੰ ਰਿਪੋਰਟ ਪੇਸ਼ ਕਰੇਗਾ।
12:50 January 12
ਕਾਨੂੰਨ ਨੂੰ ਮੁਅੱਤਲ ਕਰਨ ਦਾ ਅਧਿਕਾਰ ਹੈ ਸਾਡੇ ਕੋਲ: ਸੀਜੇਆਈ
ਸੁਣਵਾਈ ਦੌਰਾਨ ਸੀਜੇਆਈ ਨੇ ਕਿਹਾ ਕਿ ਸਾਡੇ ਕੋਲ ਇੱਕ ਅਧਿਕਾਰ ਕਾਨੂੰਨ ਨੂੰ ਮੁਅੱਤਲ ਕਰਨਾ ਅਤੇ ਇੱਕ ਕਮੇਟੀ ਬਣਾਉਣਾ ਹੈ। ਅਸੀਂ ਕਾਨੂੰਨਾਂ ਦੀ ਵੈਧਤਾ ਅਤੇ ਵਿਰੋਧ ਪ੍ਰਦਰਸ਼ਨਾਂ ਤੋਂ ਪ੍ਰਭਾਵਿਤ ਨਾਗਰਿਕਾਂ ਦੀ ਜਾਨ ਦੀ ਰਾਖੀ ਬਾਰੇ ਚਿੰਤਤ ਹਾਂ। ਅਸੀਂ ਆਪਣੀਆਂ ਸ਼ਕਤੀਆਂ ਦੇ ਅਨੁਸਾਰ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
12:49 January 12
ਕਿਸੇ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਕਿਸਾਨ
ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕਰਨ ਵਾਲੇ ਐਡਵੋਕੇਟ ਐਮਐਲ ਸ਼ਰਮਾ ਨੇ ਅਦਾਲਤ ਨੂੰ ਦੱਸਿਆ ਕਿ ਕਿਸਾਨਾਂ ਨੇ ਕਿਹਾ ਹੈ ਕਿ ਉਹ ਅਦਾਲਤ ਵੱਲੋਂ ਗਠਿਤ ਕੀਤੀ ਜਾਣ ਵਾਲੀ ਕਿਸੇ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ।
12:47 January 12
ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
ਸੁਪਰੀਮ ਕੋਰਟ ਨੇ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਅਤੇ ਦਿੱਲੀ ਦੇ ਸਰਹੱਦਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਏ ਜਾਣ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ 'ਤੇ ਸੁਣਵਾਈ ਸ਼ੁਰੂ ਕੀਤੀ।
09:49 January 12
ਸਿੰਘੂ ਸਰਹੱਦ 'ਤੇ ਕਿਸਾਨ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ
ਖੇਤੀ ਕਾਨੂੰਨਾਂ ਦੇ ਖਿਲਾਫ ਸਿੰਘੂ ਸਰਹੱਦ 'ਤੇ ਧਰਨੇ 'ਤੇ ਬੈਠੇ ਲੁਧਿਆਣਾ ਦੇ ਰਹਿਣ ਵਾਲੇ ਕਿਸਾਨ ਲਾਭ ਸਿੰਘ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਦੇਰ ਰਾਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿਨ੍ਹਾਂ ਦੀ ਅੱਜ ਮੌਤ ਹੋ ਗਈ ਹੈ।
09:35 January 12
ਕਿਸਾਨਾਂ ਨੇ ਸੁਪਰੀਮ ਕੋਰਟ ਦੀ ਕਮੇਟੀ ਨੂੰ ਠੁਕਰਾਇਆ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ 48ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਫੈਸਲਾ ਸੁਣਾ ਸਕਦਾ ਹੈ।
ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾ ਕੋਰਟ ਦੀ ਕੇਂਦਰ ਨੂੰ ਝਾੜ
15 ਜਨਵਰੀ ਨੂੰ ਮੁੜ ਤੋਂ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਹੋਣ ਜਾ ਰਹੀ ਹੈ। ਉਸ ਤੋਂ ਪਹਿਲਾ ਸੁਪਰੀਮ ਕੋਰਟ ਨੇ ਕੇਂਦਰ ਨੂੰ ਝਾੜ ਲਾਈ ਹੈ। ਕੋਰਟ ਨੇ ਸਰਕਾਰ ਨੂੰ ਸਾਫ਼ ਕਹਿ ਦਿੱਤਾ ਹੈ ਕਿ ਜੇ ਤੁਸੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਸਕਦੇ ਤਾਂ ਸਾਨੂੰ ਇਹ ਫੈਸਲਾ ਲੈਣਾ ਪਵੇਗਾ। ਪਰ ਸਰਕਾਰ ਆਪਣੇ ਅੜੀਅਲ ਰਵੱਈਏ 'ਤੇ ਅੜੀ ਹੋਈ ਹੈ। ਹੁਣ ਤੱਕ ਕਈ ਬੈਠਕਾਂ ਹੋ ਚੁੱਕੀਆਂ ਹਨ ਪਰ ਸਰਕਾਰ ਕਿਸਾਨਾਂ ਨੂੰ ਸਮਝਾਉਣ ਦੇ ਲਈ ਫੇਲ੍ਹ ਸਾਬਤ ਹੋਈ ਹੈ।
ਕਾਨੂੰਨਾਂ ਦੀ ਜਾਂਚ ਲਈ ਬਣਾਵਾਂਗੇ ਕਮੇਟੀ: ਸੁਪਰੀਮ ਕੋਰਟ
ਸੁਣਵਾਈ ਵਿੱਚ ਅਦਾਲਤ ਨੇ ਕਿਹਾ ਕਿ ਕਾਨੂੰਨਾਂ ਦੀ ਜਾਂਚ ਲਈ ਕਮੇਟੀ ਬਣਾਈ ਜਾ ਰਹੀ ਹੈ। ਹੁਣ ਉਹ ਹੀ ਮਾਮਲਾ ਵੇਖੇਗੀ। ਸੀਜੇਆਈ ਨੇ ਕਿਹਾ ਕਿ ਇਹੀ ਅਸੀਂ ਚਾਹੁੰਦੇ ਹਾਂ, ਪਰ ਸਭ ਕੁਝ ਇੱਕ ਆਰਡਰ ਨਾਲ ਨਹੀਂ ਹੋ ਸਕਦਾ। ਅਸੀਂ ਇਹ ਨਹੀਂ ਕਹਾਂਗੇ ਕਿ ਕੋਈ ਅੰਦੋਲਨ ਨਾ ਕਰੇ।
ਪੀਐਮ ਮੋਦੀ ਨੇ ਹੁਣ ਤੱਕ ਨਹੀਂ ਕੀਤੀ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ
ਆਪਣੇ ਆਪ ਨੂੰ ਕਿਸਾਨ ਹਤੈਸ਼ੀ ਦੱਸਣ ਵਾਲੇ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੇ ਧਰਨੇ ਨੂੰ ਕਿਸ ਤਰ੍ਹਾਂ ਨਜ਼ਰ ਅੰਦਾਜ਼ ਕਰ ਰਹੇ ਹਨ ਇਸ ਦਾ ਅਨੁਮਾਨ ਲਾਇਆ ਜਾ ਸਕਦਾ ਹੈ ਕਿ ਹੁਣ ਤੱਕ ਪ੍ਰਧਾਨਮੰਤਰੀ ਵੱਲੋਂ ਕਿਸਾਨਾਂ ਨਾਲ ਮਿਲ ਕੋਈ ਗੱਲਬਾਤ ਨਹੀਂ ਕੀਤੀ ਗਈ ਹੈ।