ਚੰਡੀਗੜ੍ਹ: ਪੰਜਾਬ ਵਿੱਚ ਕਿਸਾਨ ਖ਼ੁਦਕੁਸ਼ੀਆਂ ਦੇ ਅੰਕੜੇ ਵਧਦੇ ਜਾ ਰਹੇ ਹਨ। ਕੈਪਟਨ ਸਰਕਾਰ ਵੀ ਕਿਸਾਨ ਖ਼ੁਦਕੁਸ਼ੀਆਂ 'ਤੇ ਲਗਾਮ ਲਗਾਉਣ ਲਈ ਫੇਲ ਸਾਬਤ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਮੁਤਾਬਕ 2018 ਦੌਰਾਨ ਪੰਜਾਬ ਦੇ 323 ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਆਰਥਿਕ ਤੰਗੀ ਤੇ ਕਰਜ਼ਿਆਂ ਕਾਰਨ ਖ਼ੁਦਕੁਸ਼ੀਆਂ ਕੀਤੀਆਂ ਸਨ।
ਪੰਜਾਬ ਵਿੱਚ ਹਰ ਦਿਨ ਕਿਸਾਨ ਕਰ ਰਿਹਾ ਖ਼ੁਦਕੁਸ਼ੀਆਂ, NCRB ਨੇ ਜਾਰੀ ਕੀਤੀ ਰਿਪੋਰਟ
ਕਿਸਾਨ ਖ਼ੁਦਕੁਸ਼ੀਆਂ ਨੂੰ ਲੈ ਕੇ ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ ਨੇ 2018 ਦੇ ਅੰਕੜੇ ਜਾਰੀ ਕੀਤੇ ਹਨ। ਅੰਕੜਿਆਂ ਮੁਤਾਬਕ ਪੰਜਾਬ 'ਚ ਔਸਤਨ ਲਗਭਗ ਇੱਕ ਕਿਸਾਨ ਰੋਜ਼ਾਨਾ ਖ਼ੁਦਕੁਸ਼ੀ ਕਰ ਰਿਹਾ ਹੈ।
ਅੰਕੜਿਆਂ ਮੁਤਾਬਕ ਵੇਖਿਆ ਜਾਵੇ ਤਾਂ ਪੰਜਾਬ 'ਚ ਔਸਤਨ ਲਗਭਗ ਇੱਕ ਕਿਸਾਨ ਰੋਜ਼ਾਨਾ ਖ਼ੁਦਕੁਸ਼ੀ ਕਰ ਰਿਹਾ ਹੈ। ਮਾਹਿਰਾ ਮੁਤਾਬਕ ਪੰਜਾਬ ’ਚ ਵਧੇਰੇ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀਆਂ ਸਨ ਪਰ ਪੁਲਿਸ ਥਾਣਿਆਂ ਤੱਕ ਬਹੁਤੇ ਮਾਮਲੇ ਤਾਂ ਪੁੱਜਦੇ ਹੀ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਅੰਕੜਿਆਂ ਨੂੰ ਘਟ ਦਿਖਾਇਆ ਗਿਆ ਹੈ। ਮਾਹਿਰਾਂ ਮੁਤਾਬਕ ਪੰਜਾਬ ਸਰਕਾਰ ਨੇ ਭਾਵੇਂ ਛੋਟੇ ਤੇ ਹਾਸ਼ੀਏ 'ਤੇ ਪੁੱਜੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੀ ਯੋਜਨਾ ਚਲਾਈ ਸੀ ਪਰ ਉਹ ਕਿਸਾਨਾਂ ਦੇ ਦੁੱਖ ਦੂਰ ਕਰਨ ਤੋਂ ਨਾਕਾਮ ਰਹੀ ਹੈ।
ਐਨਸੀਆਰਬੀ ਦੀ ਸੂਚੀ ਵਿੱਚ ਛੇ ਮਹਿਲਾ ਕਿਸਾਨਾਂ ਦੇ ਨਾਂਅ ਵੀ ਹਨ, ਜਿਨ੍ਹਾਂ ਨੇ ਖ਼ੁਦਕੁਸ਼ੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੇ 4,600 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ ਤੇ ਹਾਲੇ 1,800 ਕਰੋੜ ਰੁਪਏ ਹੋਰ ਕਿਸਾਨਾਂ ਨੂੰ ਦਿੱਤੇ ਜਾਣੇ ਸਨ।