ਪੰਜਾਬ

punjab

ETV Bharat / bharat

ਦਿੱਲੀ 'ਚ 20 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ - farmers organisations meeting

ਖੇਤੀ ਕਾਨੂੰਨਾਂ ਦੇ ਰੋਸ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਨੂੰ ਵੇਖਦੇ ਹੋਏ ਅੱਜ ਮੁਲਕ ਭਰ ਦੀਆਂ 250 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ 'ਚ ਮੀਟਿੰਗ ਰੱਖੀ ਗਈ ਸੀ, ਜੋ ਹੁਣ ਸ਼ੁਰੂ ਹੋ ਚੁੱਕੀ ਹੈ।

ਦਿੱਲੀ 'ਚ 20 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ
ਦਿੱਲੀ 'ਚ 20 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ

By

Published : Oct 27, 2020, 1:08 PM IST

Updated : Oct 27, 2020, 1:19 PM IST

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਸਣੇ ਕਈ ਹੋਰਨਾਂ ਸੂਬਿਆਂ ਵਿੱਚ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਵੱਲੋਂ ਕਿਸਾਨਾਂ ਦੀ ਸਾਰ ਨਾ ਲਏ ਜਾਣ 'ਤੇ ਕਿਸਾਨ ਹੋਰ ਕਰੜਾ ਰੁਖ਼ ਅਪਣਾਉਂਦੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ ਮੁਲਕ ਭਰ ਦੀਆਂ 250 ਕਿਸਾਨ ਧਿਰਾਂ ਦੀ ਦਿੱਲੀ ਵਿੱਚ ਅੱਜ ਮੀਟਿੰਗ ਰੱਖੀ ਗਈ ਸੀ, ਜੋ ਹੁਣ ਚੱਲ ਰਹੀ ਹੈ।

ਦਿੱਲੀ 'ਚ 20 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ

ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਰੋਸ ਵਿੱਚ ਪੰਜਾਬ 'ਚ 1 ਅਕਤੂਬਰ ਤੋਂ ਕਿਸਾਨਾਂ ਨੇ ਰੇਲਾਂ ਰੋਕੀਆਂ ਹੋਈਆਂ ਹਨ। ਸਿਆਸੀ ਦਬਾਅ ਅਤੇ ਮਹਿੰਗਾਈ ਦੇ ਮੱਦੇਨਜ਼ਰ ਕਿਸਾਨਾਂ ਨੇ ਪੱਟੜੀਆਂ ਤੋਂ ਧਰਨਾ ਚੁੱਕ ਕੇ ਪਲੇਟਫਾਰਮਾਂ 'ਤੇ ਲਗਾ ਲਿਆ ਸੀ ਅਤੇ ਮਾਲ ਗੱਡੀਆਂ ਲਈ ਰਾਹ ਖੋਲ੍ਹ ਦਿੱਤੇ ਸਨ। ਪਰ ਕੇਂਦਰ ਸਰਕਾਰ ਨੇ ਇਸ 'ਤੇ ਆਪਣੀ ਕੋਝੀ ਰਣਨੀਤੀ ਅਪਣਾਉਂਦੇ ਹੋਏ ਬੀਤੇ ਕੱਲ੍ਹ (ਸੋਮਵਾਰ) ਪੰਜਾਬ 'ਚ ਮਾਲ ਗੱਡੀਆਂ ਬੰਦ ਕਰ ਦਿੱਤੀਆਂ। ਕੇਂਦਰ ਨੇ ਕਿਹਾ ਕਿ ਜੇਕਰ ਯਾਤਰੀ ਰੇਲਾਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ ਤਾਂ ਮਾਲ ਗੱਡੀਆਂ ਵੀ ਨਹੀਂ ਜਾਣਗੀਆਂ।

ਕੇਂਦਰ ਦੇ ਅਜਿਹੇ ਅੜੀਅਲ ਰਵੱਈਏ ਦੇ ਮੱਦੇਨਜ਼ਰ ਦੇਸ਼ ਭਰ ਦੇ ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਮੀਟਿੰਗ ਰੱਖੀ ਗਈ ਹੈ। ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਕੇਂਦਰ ਦਾ ਵਿਰੋਧ ਕਰਨ ਲਈ ਕਿਸਾਨਾਂ ਵੱਲੋਂ ਹੋਰ ਸਖ਼ਤ ਰਣਨੀਤੀ ਤਿਆਰ ਕੀਤੀ ਜਾਵੇਗੀ।

Last Updated : Oct 27, 2020, 1:19 PM IST

ABOUT THE AUTHOR

...view details