ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਅਜਿਹਾ ਕੁੱਝ ਵੀ ਨਹੀਂ ਕਰੇਗੀ ਜੋ ਕਿਸਾਨਾਂ ਦੇ ਹਿੱਤਾਂ ਵਿੱਚ ਨਹੀਂ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਹਿਲਾਂ ਇਨ੍ਹਾਂ ਕਾਨੂੰਨਾਂ ਨੂੰ ਇੱਕ ਜਾਂ ਦੋ ਸਾਲਾਂ ਲਈ ਲਾਗੂ ਕਰ ਲੈਣ ਦਿਓ ਇਸ ਤੋਂ ਬਾਅਦ ਜੇ ਤੁਹਾਨੂੰ ਲੱਗਦਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ, ਤਾਂ ਮੈ ਯਕੀਨ ਦਿਵਾਉਂਦਾ ਹਾਂ ਕਿ ਪ੍ਰਧਾਨ ਮੰਤਰੀ ਇਸ ਵਿੱਚ ਸਾਰੀਆਂ ਲੋੜੀਂਦੀਆਂ ਸੋਧਾਂ ਕਰਨਗੇ।
ਕਿਸਾਨ ਅੰਦੋਲਨ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਡੱਟੇ ਅੰਨਦਾਤਾ - farmers protest against farm laws
13:08 December 25
ਇਨ੍ਹਾਂ ਕਾਨੂੰਨਾਂ ਨੂੰ ਇੱਕ ਜਾਂ ਦੋ ਸਾਲਾਂ ਲਈ ਲਾਗੂ ਕਰ ਲੈਣ ਦਿਓ: ਰਾਜਨਾਥ ਸਿੰਘ
13:03 December 25
ਤੋਮਰ ਦੀ ਕਿਸਾਨਾਂ ਨੂੰ ਅਪੀਲ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਫੰਡ ਦੌਰਾਨ ਕਰਵਾਏ ਗਏ ਪ੍ਰੋਗਰਾਮ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਵਿਰੋਧ ਕਰ ਰਹੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਰੋਸ ਖ਼ਤਮ ਕਰਨ ਅਤੇ ਸਰਕਾਰ ਨਾਲ ਗੱਲਬਾਤ ਕਰਨ। ਮੈਨੂੰ ਉਮੀਦ ਹੈ ਕਿ ਉਹ ਖੇਤੀਬਾੜੀ ਦੇ ਨਵੇਂ ਕਾਨੂੰਨਾਂ ਦੀ ਮਹੱਤਤਾ ਨੂੰ ਸਮਝਣਗੇ ਅਤੇ ਇਹ ਮਸਲਾ ਜਲਦੀ ਹੱਲ ਹੋ ਜਾਵੇਗਾ।
12:55 December 25
ਮੈਂ ਕਿਸਾਨਾਂ ਨੂੰ ਵਚਨ ਦੇ ਰਿਹਾ ਹਾਂ ਕਿ ਕਿਸੇ ਵੀ ਕੀਮਤ ਉੱਤੇ ਐਮਐਸਪੀ ਖ਼ਤਮ ਨਹੀਂ ਹੋਵੇਗੀ: ਰਾਜਨਾਥ ਸਿੰਘ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਫੰਡ ਦੌਰਾਨ ਕਰਵਾਏ ਗਏ ਪ੍ਰੋਗਰਾਮ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਲਈ ਤਿੰਨ ਕਾਨੂੰਨ ਬਣਾਏ ਗਏ ਹਨ ਪਰ ਅੱਜ ਕੁੱਝ ਲੋਕ ਵੱਲੋਂ ਗਲਤਫਹਿਮੀ ਪੈਦਾ ਕੀਤੀ ਜਾ ਰਹੀ ਹੈ ਕਿ ਐਮਐਸਪੀ ਖ਼ਤਮ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਵਚਨ ਦੇ ਰਿਹਾ ਹਾਂ ਕਿ ਕਿਸੇ ਵੀ ਕੀਮਤ ਉੱਤੇ ਐਮਐਸਪੀ ਖ਼ਤਮ ਨਹੀਂ ਹੋਵੇਗੀ।
12:20 December 25
ਸੰਸਦ 'ਚ ਪੀਐਮ ਮੋਦੀ ਦੇ ਸਾਹਮਣੇ ਭਗਵੰਤ ਮਾਨ ਨੇ ਕਿਸਾਨਾਂ ਦੇ ਸਮਰਥਨ 'ਚ ਲਹਿਰਾਏ ਬੈਨਰ
ਭਗਵੰਤ ਮਾਨ ਸਣੇ ਆਪ ਪਾਰਟੀ ਦੇ ਸਾਂਸਦਾਂ ਨੇ ਹੱਥਾਂ 'ਚ ਤਖ਼ਤੀਆਂ ਲੈ ਕੇ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕੀਤਾ। ਉਨ੍ਹਾਂ ਨੇ ਮਦਨ ਮੋਹਨ ਮਾਲਵੀ ਨੂੰ ਸਮਰਪਿਤ ਪ੍ਰੋਗਰਾਮ 'ਚ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਉਨ੍ਹਾਂ ਨੇ ਆਪਣਾ ਇਹ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਹੱਥ 'ਚ ਤਖ਼ਤੀਆਂ 'ਤੇ ਐੱਮਐੱਸਪੀ ਨੂੰ ਕਾਨੂੰਨ ਬਣਾਉਣ ਦੀ ਮੰਗ ਸੀ ਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਸੀ। ਮੋਦੀ ਸਾਬ੍ਹ ਇਨ੍ਹਾਂ ਨੂੰ ਅਣਗੌਲਿਆਂ ਕਰਦੇ ਅੱਗੇ ਨਿਕਲ ਗਏ।
09:57 December 25
ਹਿਸਾਰ ਦੇ 4 ਟੋਲ ਪਲਾਜ਼ੇ 3 ਦਿਨ ਤੱਕ ਫ੍ਰੀ ਰੱਖਣਗੇ ਕਿਸਾਨ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਖਿਲ ਭਾਰਤੀ ਕਿਸਾਨ, ਮਜ਼ਦੂਰ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ਉੱਤੇ 25 ਤੋਂ 27 ਦਸੰਬਰ ਤੱਕ ਸਾਰੇ ਟੋਲ ਪਲਾਜ਼ੇ ਨੂੰ ਜਨਤਾ ਲਈ ਫ੍ਰੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਨੂੰ ਲੈ ਕੇ ਹੀ ਕਿਸਾਨ ਆਗੂਆਂ ਨੇ ਹਿਸਾਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਭਾਵਾਂ ਦਾ ਆਯੋਜਨ ਕੀਤਾ ਗਿਆ ਹੈ। ਹਿਸਾਰ ਜ਼ਿਲ੍ਹੇ ਵਿੱਚ ਲੱਗਣ ਵਾਲੇ ਚਾਰੋਂ ਟੋਲਾਂ ਉੱਤੇ ਹਜ਼ਾਰਾ ਕਿਸਾਨ ਪਹੁੰਚਣਗੇ ਅਤੇ ਟੋਲ ਫ੍ਰੀ ਰੱਖਣਗੇ।
09:50 December 25
ਸਰਕਾਰ ਨੇ ਭੇਜਿਆ ਵਾਰਤਾ ਦਾ ਨਵਾਂ ਪ੍ਰਸਤਾਵ, ਸੰਗਠਨਾਂ ਨੇ ਕਿਹਾ ਕਾਨੂੰਨ ਵਾਪਸ ਲੈਣ ਦੀ ਗੱਲਬਾਤ ਏਜੰਡੇ ਵਿੱਚ ਸ਼ਾਮਲ ਕਰੋਂ
ਕੇਂਦਰ ਸਰਕਾਰ ਨੇ ਵੀਰਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੁੱਕੀ ਹੋਈ ਵਾਰਤਾ ਨੂੰ ਫਿਰ ਤੋਂ ਕਰਨ ਦਾ ਪ੍ਰਸਤਾਵ ਭੇਜ ਕੇ ਉਨ੍ਹਾਂ ਤੋਂ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੇ ਗਤੀਰੋਧ ਨੂੰ ਖ਼ਤਮ ਕਰਨ ਲਈ ਆਪਣੀ ਸੁਵਿਧਾ ਮੁਤਾਬਕ ਕੋਈ ਮਿਤੀ ਤੈਅ ਕਰਨ ਲਈ ਕਿਹਾ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਪ੍ਰੋਗਰਾਮ ਦੇ ਦੌਰਾਨ ਕਿਸਾਨਾਂ ਨੂੰ ਸੰਬੋਧਿਤ ਕਰਨਗੇ।
ਹਾਲਾਕਿ ਅੰਦੋਲਨ ਕਰ ਰਹੇ ਕਿਸਾਨ ਸੰਗਠਨਾਂ ਨੇ ਇਲਜ਼ਾਮ ਲਗਾਇਆ ਹੈ ਕਿ ਵਾਰਤਾ ਦੇ ਲਈ ਸਰਕਾਰ ਨਵਾਂ ਪੱਤਰ ਹੋਰ ਨਹੀਂ ਬਲਕਿ ਕਿਸਾਨਾਂ ਦੇ ਬਾਰੇ ਇੱਕ ਦੁਸ਼ਟ ਪ੍ਰਚਾਰ ਹੈ ਤਾਂ ਕਿ ਇਹ ਪ੍ਰਦਰਸ਼ਿਤ ਕੀਤਾ ਜਾ ਸਕੇ ਕਿ ਉਹ ਗੱਲਬਾਤ ਲਈ ਇੱਛਾਵਾਨ ਨਹੀਂ ਹਨ।
09:30 December 25
ਕਿਸਾਨ ਅੰਦੋਲਨ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਡੱਟੇ ਅੰਨਦਾਤਾ
ਨਵੀਂ ਦਿੱਲੀ: ਕਿਸਾਨ ਸੈਨਾ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਦੇ ਹੋਏ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਨਾ ਬਦਲਣ ਦੀ ਗੁਹਾਰ ਲਗਾਈ ਹੈ। ਕਿਸਾਨ ਸੈਨਾ ਦੇ ਬੈਨਰ ਹੇਠਾਂ ਉੱਤਰ ਪ੍ਰਦੇਸ਼ ਦੇ 15 ਜ਼ਿਲ੍ਹੇ ਦੇ ਕਿਸਾਨਾਂ ਦੇ ਨੁਮਾਇੰਦਿਆਂ ਨੇ ਵੀਰਵਾਰ ਨੂੰ ਕੇਂਦਰੀ ਖੇਤੀ ਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਕਾਤ ਕਰ ਨਵੇਂ ਕਾਨੂੰਨਾਂ ਦਾ ਸਮਰਥਨ ਕੀਤਾ। ਵਫਦ ਵਿੱਚ ਸ਼ਾਮਲ ਆਗਰਾ ਦੇ ਉਤਮ ਸਿੰਘ ਨੇ ਕਿਹਾ ਕਿ ਸਰਕਾਰ ਜੇਕਰ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਂਦੀ ਹੈ ਤਾਂ ਕਿਸਾਨ ਸੈਨਾ ਵੱਡਾ ਅੰਦੋਲਨ ਕਰੇਗੀ।
ਕੇਂਦਰ ਸਰਕਾਰ ਵੱਲੋਂ ਲਾਗੂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਵਿੱਚ ਦਿੱਲੀ ਹੱਦਾਂ ਉੱਤੇ ਕਰੀਬ 40 ਕਿਸਾਨ ਸੰਗਠਨਾਂ ਦਾ ਧਰਨਾ ਪ੍ਰਦਰਸ਼ਨ ਇੱਕ ਮਹੀਨੇ ਤੋਂ ਚੱਲ ਰਿਹਾ ਹੈ। ਇਸ ਲੜੀ ਵਿੱਚ ਵੀਰਵਾਰ ਨੂੰ ਕਿਸਾਨ ਸੈਨਾ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘ, ਬਾਗਪਤ ਉੱਤਰ-ਪ੍ਰਦੇਸ਼ ਨੁਮਾਇੰਦਾ ਨੇ ਇਹ ਖੇਤੀ ਭਵਨ ਵਿੱਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਤ ਕੀਤੀ। ਦੋਨਾਂ ਸੰਗਠਨਾਂ ਦੇ ਨੁਮਾਇੰਦਿਆਂ ਨੇ ਨਵੇਂ ਖੇਤੀ ਸੁਧਾਰ ਨੂੰ ਮੋਦੀ ਸਰਕਾਰ ਦਾ ਇਤਿਹਾਸਕ ਕਦਮ ਦੱਸਿਆ ਹੈ।
ਇਸ ਮੌਕੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਖੇਤੀ ਸੁਧਾਰ ਕਾਨੂੰਨ ਕਿਸਾਨਾਂ ਦੀ ਦਸ਼ਾ ਅਤੇ ਦਿਸ਼ਾ ਬਦਲਣ ਵਾਲੇ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਸਥਿਤੀ ਵਿੱਚ ਵਾਪਸ ਨਾ ਲਿਆ ਜਾਵੇ। ਕਿਸਾਨ ਸੰਗਠਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦੇ ਹੋਏ ਤੋਮਰ ਨੇ ਕਿਹਾ ਕਿ ਜੋ ਵਿਰੋਧੀ ਦਲ ਲੰਬੇ ਸਮੇਂ ਤੱਕ ਸਰਕਾਰ ਵਿੱਚ ਰਹਿਣ ਦੇ ਬਾਵਜੂਦ ਕਿਸਾਨ ਦੇ ਕਲਿਆਣਾ ਅਤੇ ਉਨ੍ਹਾਂ ਦੇ ਸ਼ਕਤੀਕਰਨ ਦੇ ਲਈ ਕੋਈ ਵੀ ਮਹਤਵਪੂਰਨ ਕੰਮ ਨਹੀਂ ਕਰ ਸਕੇ, ਉਹ ਅੱਜ ਸਵਾਲ ਚੁੱਕ ਰਹੇ ਹਨ।