ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਸੀਨੀਅਰ ਵਕੀਲ ਦੁਸ਼ਿਅੰਤ ਦਵੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਸੰਖੇਪ ਪੱਤਰ ਵਿੱਚ, ਉਨ੍ਹਾਂ ਕਿਹਾ: “ਹਾਲ ਹੀ ਦੀਆਂ ਘਟਨਾਵਾਂ ਤੋਂ ਬਾਅਦ, ਮੈਨੂੰ ਲੱਗਦਾ ਹੈ ਕਿ ਮੈਂ ਤੁਹਾਡੇ ਆਗੂ ਰਹਿਣ ਦਾ ਹੱਕ ਗੁਆ ਬੈਠਾ ਹਾਂ।”
ਦਿੱਲੀ ਦੀਆਂ ਸਰਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਡੱਟੇ ਕਿਸਾਨ - ਕਿਸਾਨ ਅੰਦੋਲਨ
15:51 January 14
ਐਸ.ਸੀ.ਬੀ.ਏ. ਦੇ ਪ੍ਰਧਾਨ ਸੀਨੀਅਰ ਵਕੀਲ ਦੁਸ਼ਿਅੰਤ ਦਵੇ ਨੇ ਦਿੱਤਾ ਅਸਤੀਫਾ
14:25 January 14
ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੋਂ ਹੋਏ ਵੱਖ
ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਆਪਣੇ ਆਪ ਨੂੰ ਕਮੇਟੀ ਤੋਂ ਵੱਖ ਕਰ ਲਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਦੇ ਹਿੱਤ ਲਈ ਖ਼ੁਦ ਨੂੰ ਵੱਖ ਕੀਤਾ ਹੈ।
11:33 January 14
ਕਿਸਾਨੀ ਸੰਘਰਸ਼ 'ਚ ਇੱਕ ਹੋਰ ਕਿਸਾਨ ਦੀ ਮੌਤ
ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨਾਂ ਦੇ ਸੰਘਰਸ਼ ’ਚ ਸਾਥ ਦੇ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ ਦੇ ਕਿਸਾਨ ਇਕਬਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਹ 48 ਵਰ੍ਹਿਆਂ ਦੇ ਸਨ।
11:32 January 14
ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕਿਸਾਨਾਂ ਨੇ ਮਨਾਈ ਲੋਹੜੀ
ਦੇਸ਼ ਭਰ ਦੇ 'ਚ ਜਿਥੇ ਧੂਮਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਉਥੇ ਹੀ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਯਾਦ ਕੀਤਾ ਗਿਆ।
11:29 January 14
ਦਿੱਲੀ ਦੀਆਂ ਸਰਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਡੱਟੇ ਕਿਸਾਨ
ਨਵੀਂ ਦਿੱਲੀ :ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਦਾ ਅੱਜ 50ਵਾਂ ਦਿਨ ਹੈ। ਜਿਥੇ ਇੱਕ ਪਾਸੇ ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ, ਉਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਿਲ ਕੇ ਇਸ ਮਾਮਲੇ ਨੂੰ ਜਲਦ ਹੱਲ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਲਈ ਡੱਟੇ ਹੋਏ ਹਨ।