ਸਿਰਮੌਰ: ਪਾਉਂਟਾ ਸਾਹਿਬ ਗੁਰਦੁਆਰਾ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਥਾਨਕ ਗਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਤੇ ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੇ ਵਰਤੀ ਗਈ ਮਾੜੀ ਸ਼ਬਦਾਵਲੀ ਤੋਂ ਬਾਅਦ ਉਥੋਂ ਦੇ ਸਿੱਖ ਸਹਿਮੇ ਹੋਏ ਹਨ। ਪਾਕਿਸਤਾਨ 'ਚ ਸਿੱਖ ਭਾਈਚਾਰਾ ਡਰ-ਡਰ ਕੇ ਜੀ ਰਿਹਾ ਹੈ।
ਪਾਕਿਸਤਾਨ 'ਚ ਡਰ-ਡਰ ਕੇ ਜੀ ਰਹੇ ਹਨ ਸਿੱਖ: ਲੌਂਗੋਵਾਲ - ਪਾਉਂਟਾ ਸਾਹਿਬ
ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਪਥਰਾਅ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ 'ਚ ਸਿੱਖ ਭਾਈਚਾਰੇ ਦੇ ਲੋਕ ਡਰ-ਡਰ ਕੇ ਜੀ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਪਾਕਿਸਤਾਨ 'ਤੇ ਦਬਾਅ ਬਣਾਉਣ ਦੀ ਅਪੀਲ ਕੀਤੀ ਹੈ।
ਫ਼ੋਟੋ
ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਰਕਾਰ 'ਤੇ ਅਜਿਹਾ ਦਬਾਅ ਬਣਾਇਆ ਜਾਣਾ ਚਾਹੀਦਾ ਹੈ ਕਿ ਉਹ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤਾਂ ਜੋ ਉਥੋਂ ਦੇ ਸਿੱਖ ਖੁਸ਼ੀ-ਖੁਸ਼ੀ ਰਹਿ ਸਕਣ ਤੇ ਉਨ੍ਹਾਂ ਨੂੰ ਹਿੰਸਾਤਮਕ ਘਟਨਾਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਪਾਕਿਸਤਾਨ 'ਚ ਰਹਿ ਰਹੇ ਸਿੱਖਾਂ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ।