ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਮੁੰਡਕਾ ਖੇਤਰ ਵਿੱਚ ਬੁੱਧਵਾਰ ਰਾਤ ਨੂੰ ਇੱਕ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਇਹ ਜਾਣਕਾਰੀ ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਦਿੱਤੀ।
ਦਿੱਲੀ: ਮੁੰਡਕਾ ਖੇਤਰ ਵਿੱਚ ਇੱਕ ਗੋਦਾਮ 'ਚ ਲੱਗੀ ਭਿਆਨਕ ਅੱਗ 'ਤੇ ਪਾਇਆ ਕਾਬੂ - ਦਿੱਲੀ ਦੇ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ
ਪੱਛਮੀ ਦਿੱਲੀ ਦੇ ਮੁੰਡਕਾ ਖੇਤਰ ਵਿੱਚ ਬੁੱਧਵਾਰ ਦੀ ਰਾਤ ਨੂੰ ਇੱਕ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ, ਕਾਫ਼ੀ ਕੋਸ਼ਿਸ਼ਾਂ ਦੇ ਬਾਅਦ ਫਾਇਰ ਬ੍ਰਿਗੇਡ ਦੀਆਂ 35 ਗੱਡੀਆਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਇਸ ਅੱਗ ਨਾਲ ਕਰੋੜਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ।
ਦਿੱਲੀ ਡਵੀਜ਼ਨਲ ਫਾਇਰ ਅਫਸਰ ਐਸ.ਕੇ ਦੂਆ ਨੇ ਕਿਹਾ ਕਿ ਇਹ ਇਕ ਲਾਜਿਸਟਿਕ ਗੋਦਾਮ ਹੈ, ਇਸ ਦੇ ਅੰਦਰ ਇਲੈਕਟ੍ਰਾਨਿਕ ਅਤੇ ਮੈਡੀਕਲ ਉਪਕਰਣ ਹਨ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 35 ਗੱਡੀਆਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗਨੀਮਤ ਇਹ ਰਹੀ ਕਿ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਰਾਤ ਨੂੰ ਕਰੀਬ 10:23 ਵਜੇ ਅੱਗ ਲੱਗਣ ਦੀ ਖ਼ਬਰ ਮਿਲੀ ਸੀ ਤੇ ਅੱਗ ਬੁਝਾਉ ਅਮਲੇ ਦੀਆਂ ਗੱਡੀਆਂ ਨੂੰ ਮੌਕੇ 'ਤੇ ਭੇਜ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸ਼ੱਕ ਹੈ ਕਿ ਮੈਡੀਕਲ ਉਪਕਰਣ ਗੁਦਾਮ ਵਿੱਚ ਰੱਖਿਆ ਹੋਇਆ ਸੀ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।