ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਸ਼ਹਿਰ ਦੇ ਲੋਕਾਂ, ਉਨ੍ਹਾਂ ਦੀ ਸਰਕਾਰ ਅਤੇ ਕੇਂਦਰ ਨੇ ਮਿਲ ਕੇ ਕੋਵਿਡ-19 ‘ਤੇ ਜਿੱਤ ਹਾਸਲ ਕੀਤੀ ਹੈ ਪਰ ਲੜਾਈ ਅਜੇ ਖ਼ਤਮ ਨਹੀਂ ਹੋਈ।
ਵੀਡਿਓ ਕਾਨਫਰੰਸਿੰਗ ਰਾਹੀਂ ਬੁਰਾੜੀ ਵਿਖੇ 450 ਬਿਸਤਰਿਆਂ ਵਾਲੇ ਦਿੱਲੀ ਦੇ ਸਰਕਾਰੀ ਹਸਪਤਾਲ ਦੇ ਉਦਘਾਟਨ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਮਾਪਦੰਡਾਂ ਵਿੱਚ ਸੁਧਾਰ ਹੋਇਆ ਹੈ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ, ਕੇਂਦਰ ਅਤੇ ਦਿੱਲੀ ਦੇ ਦੋ ਕਰੋੜ ਲੋਕਾਂ ਨੇ ਮਿਲ ਕੇ ਕੋਰੋਨਾ ਵਾਇਰਸ 'ਤੇ ਜਿੱਤ ਹਾਸਲ ਕੀਤੀ ਹੈ, ਪਰ ਇਹ ਕਹਿਣਾ ਸਹੀ ਨਹੀਂ ਹੋਵੇਗਾ ਕਿ ਲੜਾਈ ਖ਼ਤਮ ਹੋ ਗਈ ਹੈ।