ਅੰਮ੍ਰਿਤਸਰ: ਆਨਲਾਈਨ ਸਾਮਾਨ ਵੇਚਣ ਵਾਲੀ ਪ੍ਰਸਿੱਧ ਕੰਪਨੀ ਐਮਾਜ਼ੋਨ ਵੱਲੋਂ ਟਾਇਲਟ ਸੀਟ 'ਤੇ ਹਰਮੰਦਿਰ ਸਾਹਿਬ ਦੀ ਫੋਟੋ ਲਗਾ ਕੇ ਵੇਚਣ ਦੀ ਤਸਵੀਰ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
DSGMC ਨੇ ਐਮਾਜ਼ੋਨ ਖ਼ਿਲਾਫ ਸ਼ਿਕਾਇਤ ਕਰਵਾਈ ਦਰਜ - ਐਮਾਜ਼ੋਨ ਖ਼ਿਲਾਫ ਕੇਸ ਦਰਜ
ਟਾਇਲਟ ਸੀਟ 'ਤੇ ਹਰਮੰਦਿਰ ਸਾਹਿਬ ਦੀ ਫੋਟੋ ਲਗਾ ਕੇ ਵੇਚਣ ਦੇ ਮਾਮਲੇ ਨੂੰ ਲੈ ਕੇ ਪ੍ਰਸਿੱਧ ਕੰਪਨੀ ਐਮਾਜ਼ੋਨ ਖ਼ਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਕਾਇਤ ਦਰਜ ਕਰਵਾਈ ਹੈ।
ਫ਼ੋਟੋ
ਦਿੱਲੀ ਦੇ ਪਾਰਲੀਮੈਂਟ ਸਟਰੀਟ ਥਾਣੇ 'ਚ ਦਿੱਤੀ ਸ਼ਿਕਾਇਤ ਦੇ ਮੁਤਾਬਕ ਕਮੇਟੀ ਵੱਲੋਂ ਇਸ ਕੰਪਨੀ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ, ਕਿ ਇਹ ਕੋਈ ਪਹਿਲੀ ਵਾਰ ਨਹੀਂ ਹੋਇਆ। ਇਸ ਤੋਂ ਪਹਿਲਾ ਵੀ ਕੰਪਨੀ ਨੇ ਸਿੱਖਾਂ ਦੀਆਂ ਭਾਵਨਾਵਾਂ ਦੇ ਨਾਲ ਖਿਲਵਾੜ ਕੀਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਕੰਪਨੀ ਨੇ ਟਾਇਲਟ ਮੈਟ 'ਤੇ ਹਰਿਮੰਦਰ ਸਾਹਿਬ ਦੀ ਫ਼ੋਟੋ ਛਾਪੀ ਸੀ।
Last Updated : Jan 11, 2020, 7:02 PM IST