ਨਵੀਂ ਦਿੱਲੀ: ਪੱਛਮ ਬੰਗਾਲ ਦੇ ਭਾਜਪਾ ਪ੍ਰਧਾਨ ਦਿਲੀਪ ਘੋਸ਼ ਨੇ CAA ਦੇ ਪ੍ਰਦਰਸ਼ਨਕਾਰੀਆਂ ਨੂੰ ਗੋਲੀ ਮਾਰ ਕੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੇ ਚੱਲਦਿਆਂ ਭਾਜਪਾ ਪ੍ਰਧਾਨ ਦਿਲੀਪ ਘੋਸ਼ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਣ ਵਾਲੇ ਲੋਕਾਂ ਨੂੰ ਗੋਲੀ ਮਾਰਨ ਦੀ ਧਮਕੀ ਦੇ ਕੇ ਵਿਵਾਦ ਖੜ੍ਹਾ ਕੀਤਾ ਸੀ।
ਵਿਵਾਦਿਤ ਟਿੱਪਣੀ ਕਾਰਨ ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਖ਼ਿਲਾਫ਼ FIR ਦਰਜ
ਪੱਛਮ ਬੰਗਾਲ ਦੇ ਭਾਜਪਾ ਪ੍ਰਧਾਨ ਦਿਲੀਪ ਘੋਸ਼ ਖ਼ਿਲਾਫ਼ ਨਾਗਰਿਕਤਾ ਸੋਧ ਕਾਨੂੰਨ ਦੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਵਿਵਾਦਿਤ ਟਿੱਪਣੀ ਨੂੰ ਲੈ ਕੇ FIR ਦਰਜ ਕੀਤੀ ਗਈ ਹੈ।
ਫ਼ੋਟੋ
ਰਿਪੋਰਟਾਂ ਦੇ ਅਨੁਸਾਰ, ਟੀਐਮਸੀ ਦੇ ਸਕੱਤਰ ਕ੍ਰਿਸ਼ਨੇਂਨਦੂ ਬੈਨਰਜੀ ਨੇ ਘੋਸ਼ ਦਿਵਾਲੀ ਦੇ ਵਿਰੁੱਧ ਰਾਣਾਘਾਟ ਥਾਣੇ ਵਿੱਚ ਸ਼ਿਕਾਇਤ ਦਰਜ ਕਰਾਈ ਹੈ।