ਸਰੀਰਕ ਸ਼ੋਸ਼ਣ ਮਾਮਲੇ 'ਚ BJP ਦੇ ਸਾਬਕਾ ਸੰਸਦ ਮੈਂਬਰ ਸਵਾਮੀ ਚਿਨਮਯਾਨੰਦ 'ਤੇ FIR ਦਰਜ
ਯੂਪੀ ਦੇ ਸ਼ਾਹਜਹਾਂਪੁਰ ਵਿੱਚ ਸਾਬਕਾ ਕੇਂਦਰੀ ਗ੍ਰਹਿ ਰਾਜਮੰਤਰੀ ਸਵਾਮੀ ਚਿਨਮਯਾਨੰਦ ਉੱਤੇ ਲਾਅ ਕਾਲਜ ਦੀ ਵਿਦਿਆਰਥਣ ਨੂੰ ਅਗਵਾ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਿਦਿਆਰਥਣ ਨੇ ਤਿੰਨ ਦਿਨ ਪਹਿਲਾਂ ਸੋਸ਼ਲ ਮੀਡੀਆ ਉੱਤੇ ਸਵਾਮੀ ਚਿਨਮਯਾਨੰਦ ਉੱਤੇ ਸਰੀਰਕ ਸ਼ੋਸ਼ਣ ਅਤੇ ਜਾਨੋਂ ਮਾਰਨੇ ਦੀ ਧਮਕੀ ਦੇਣ ਦਾ ਇਲਜ਼ਾਮ ਲਗਾਇਆ ਸੀ।
ਸ਼ਾਹਜਹਾਂਪੁਰ: ਸਾਬਕਾ ਭਾਜਪਾ ਸੰਸਦ ਮੈਂਬਰ ਸਵਾਮੀ ਚਿਨਮਯਾਨੰਦ ਦੇ ਖਿਲਾਫ਼ ਐੱਫ਼ਆਈਆਰ ਦਰਜ ਹੋ ਗਈ ਹੈ। ਇਹ ਐੱਫ਼ਆਈਆਰ ਗਾਇਬ ਹੋਈ ਕੁੜੀ ਦੇ ਪਿਤਾ ਦੀ ਅਰਜ਼ੀ ਉੱਤੇ ਕੀਤੀ ਗਈ ਹੈ। ਕਾਨੂੰਨ ਦੀ ਪੜ੍ਹਾਈ ਕਰ ਰਹੀ 23 ਸਾਲ ਦੀ ਇੱਕ ਵਿਦਿਆਰਥਣ ਸ਼ਨੀਵਾਰ ਤੋਂ ਗਾਇਬ ਹੈ। ਲਾਅ ਕਾਲਜ ਦੀ ਵਿਦਿਆਰਥਣ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਵਿੱਚ ਗੰਭੀਰ ਇਲਜ਼ਾਮ ਲਗਾਏ ਸਨ। ਜਿਸ ਕਾਰਨ ਚਿਨਮਯਾਨੰਦ ਦੇ ਖਿਲਾਫ਼ ਅਗਵਾ ਅਤੇ ਧਮਕੀ ਦੇਣ ਦਾ ਮਾਮਲਾ ਦਰਜ ਕਰਾਇਆ ਗਿਆ ਹੈ।
ਦੱਸ ਦਈਏ ਕਿ ਲਾਅ ਕਾਲਜ ਦੀ ਵਿਦਿਆਰਥਣ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਵਿੱਚ ਚਿਨਮਯਾਨੰਦ ਉੱਤੇ ਗੰਭੀਰ ਇਲਜ਼ਾਮ ਲਗਾਏ ਸਨ। ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਦਿਆਰਥਣ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।